ਪੰਜਾਬ ਮੋਗਾ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ/ ਵਾਰਡ ਨੰਬਰ 29 ’ਚ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ/ ਪਾਰਟੀ ਉਮੀਦਵਾਰ ਮਿਲਾਪ ਸਿੰਘ ਦੀ ਜਿੱਤ ਦਾ ਦਾਅਵਾ By admin - May 24, 2026 0 3 Facebook Twitter Pinterest WhatsApp ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅੱਜ ਮੋਗਾ ਸ਼ਹਿਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵਾਰਡ ਨੰਬਰ 29 ਵਿਚ ਪਾਰਟੀ ਉਮੀਦਵਾਰ ਮਿਲਾਪ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਚੋਣ ਮੀਟਿੰਗ ਵਿਚ ਲੋਕਾਂ ਦੀ ਸ਼ਮੂਲੀਅਤ ਤੇ ਤਸੱਲੀ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਵਾਰਡ ਨੰਬਰ 29 ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਿਲਾਪ ਸਿੰਘ ਦੀ ਜਿੱਤ ਯਕੀਨੀ ਜਾਪ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵਾਰਡ ਨੰਬਰ 29 ਦੀ ਨੁਹਾਰ ਪੂਰੀ ਤਰ੍ਹਾਂ ਬਦਲੀ ਜਾਵੇਗੀ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਲਾਕੇ ਦੀ ਸਭ ਤੋਂ ਵੱਡੀ ਸਮੱਸਿਆ ਬਣੇ ਸੇਮ ਨਾਲੇ ਨੂੰ ਅੰਡਰਗ੍ਰਾਊਂਡ ਕਰਨ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕਰਕੇ ਵਾਰਡ ਦੇ ਬਾਕੀ ਰਹਿੰਦੇ ਵਿਕਾਸ ਕੰਮ ਵੀ ਪੂਰੇ ਕੀਤੇ ਜਾਣਗੇ। ਮੁੰਡੀਆਂ ਨੇ ਕਿਹਾ ਕਿ ਇਹ ਵੱਡਾ ਇਕੱਠ ਸਪੱਸ਼ਟ ਕਰ ਰਿਹਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਇਸ ਵਾਰ ਵੀ ਭਾਰੀ ਮਤਾਂ ਨਾਲ ਪਾਰਟੀ ਨੂੰ ਜਿਤਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਗਏ ਹਨ ਅਤੇ ਅੱਗੇ ਵੀ ਲੋਕ ਹਿਤਾਂ ਦੇ ਕੰਮ ਜਾਰੀ ਰਹਿਣਗੇ। ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਈ ਤਸਕਰਾਂ ਉੱਪਰ ਪਰਚੇ ਦਰਜ ਹੋ ਚੁੱਕੇ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਨਸ਼ਾ ਵੇਚਣਾ ਬੰਦ ਕਰ ਦੇਣ ਜਾਂ ਪੰਜਾਬ ਛੱਡ ਜਾਣ, ਕਿਉਂਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।