Uncategorized ਫਤਹਿਗੜ੍ਹ ਸਾਹਿਬ ਤੋਂ ਵਿਕਸਿਤ ਖੇਤੀ ਸੰਕਲਪ ਅਭਿਆਨ ਸ਼ੁਰੂ/ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਰਵਾਈ ਸ਼ੁਰੂਆਤ By admin - May 29, 2025 0 32 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਵਿਕਸਿਤ ਖੇਤੀ ਸੰਕਲਪ ਅਭਿਆਨ ਦੀ ਸ਼ੁਰੂਆਤ ਕਰ ਦਿੱਤੀ ਐ। ਇਸ ਦੀ ਅਰੰਭਤਾ ਉਦਘਾਟਨ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਤਹਿਗੜ੍ਹ ਸਾਹਿਬ ਤੋਂ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 15 ਦਿਨ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਵਿੱਚ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਅਭਿਆਨ ਰਾਹੀਂ ਕਿਸਾਨਾਂ ਨੂੰ ਨਵੇਂ ਤਕਨੀਕੀ ਨਾਲ ਖੇਤੀ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਜਾਵੇਗੀ ਜਿਸ ਦੇ ਵਿੱਚ ਹਰ ਰੋਜ਼ ਤਿੰਨ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਣਕਾਰੀ ਦੇਣ ਦੇ ਲਈ ਟੀਮਾਂ ਪਹੁੰਚਣਗੀਆਂ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਤੀ ਨੂੰ ਪ੍ਰਫੁੱਲਤ ਕਰਨ ਦੇ ਲਈ ਉਹਨਾਂ ਦੇ ਵੱਲੋਂ ਜਿੱਥੇ ਸਬਸਿਡੀ ਆ ਬੀਜ ਉਪਰ ਦਿੱਤੀਆਂ ਜਾਂਦੀਆਂ ਹਨ। ਉੱਥੇ ਹੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਨਾ ਸਾੜਨ ਇਸ ਦੇ ਲਈ ਵੀ 2200 ਕਰੋੜ ਰੁਪਏ ਰੱਖਿਆ ਗਿਆ ਹੈ। ਉਥੇ ਹੀ ਉਹਨਾਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਉਹਨਾਂ ਵੱਲੋਂ ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਲਈ ਵੀ ਉਪਰਾਲੇ ਕੀਤੇ ਗਏ ਹਨ। ਉਹਨਾਂ ਨੇ ਝੋਨੇ ਦੀ ਫਸਲ ਦਿੱਤੇ ਗਈ ਐਮਐਸਪੀ ਤੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਘੱਟੋ ਘੱਟ ਕਿਸਾਨਾਂ ਨੂੰ 3000 ਐਮਐਸਪੀ ਮੁੱਲ ਝੋਨੇ ਦੀ ਫਸਲ ਦਾ ਦੇਣਾ ਚਾਹੀਦਾ ਹੈ।