ਪੰਜਾਬ ਰੋਪੜ ਪਹੁੰਚੇ ਭਾਜਪਾ ਆਗੂ ਤਰੁਣ ਚੁੱਘ/ ਪਾਰਟੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ/ ਸਰਕਾਰ ਵੱਲ ਸਾਧੇ ਤਿੱਖੇ ਨਿਸ਼ਾਨੇ By admin - May 24, 2026 0 2 Facebook Twitter Pinterest WhatsApp ਨਗਰ ਕੌਂਸਲ ਚੋਣਾਂ ਦੀ ਸਰਗਰਮੀ ਸਿਖਰ ’ਤੇ ਪਹੁੰਚ ਗਈ ਹੈ ਤੇ ਰਾਜਨੀਤਕ ਪਾਰਟੀਆਂ ਦੇ ਵੱਡੇ ਆਗੂ ਵੀ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਤਹਿਤ ਭਾਜਪਾ ਦੇ ਸੀਨੀਅਰ ਨੇਤਾ ਤਰੁਣ ਚੁੱਗ ਰੋਪੜ ਸ਼ਹਿਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਭਾਜਪਾ ਦੇ ਉਮੀਦਵਾਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਵਾਰਡ ਨੰਬਰ 8 ਅਤੇ 10 ਤੋਂ ਭਾਜਪਾ ਦੀਆਂ ਮਹਿਲਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਮੁੱਦਿਆਂ ਤੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਲੋਕਾਂ ਨੂੰ ਇਲਾਕੇ ਦੇ ਵਿਕਾਸ ਲਈ ਭਾਜਪਾ ਉਮੀਦਵਾਰ ਨੂੰ ਵੋਟ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਉਤੇ ਤਿੱਖਾ ਸ਼ਬਦੀ ਹਮਲੇ ਕਰਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਪੰਜਾਬ ਦੀ ਹਾਲਤ ਖਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸਮਝਦਾਰ ਹੈ ਤੇ ਦੇਸ਼ ਦੀ ਤਰੱਕੀ ਚਾਹੁੰਦੀ ਹੈ, ਇਸ ਲਈ ਉਨ੍ਹਾਂ ਨੂੰ ਪੰਜਾਬ ਵਾਸੀਆਂ ਤੋਂ ਭਾਜਪਾ ਦਾ ਸਾਥ ਦੇਣ ਦੀ ਉਮੀਦ ਹੈ।