ਪੰਜਾਬ ਬਿਕਰਮ ਮਜੀਠੀਆ ਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਬਿਆਨ/ ਪੁਲਿਸ ਅਧਿਕਾਰੀ ਦੇ ਕਤਲ ਮਾਮਲੇ ’ਚ ਘੇਰੀ ਸਰਕਾਰ/ ਕਿਹਾ, ਗੈਂਗਸਟਰ ਲੈਂਡ ਬਣ ਚੁੱਕਿਆ ਹੈ ਪੰਜਾਬ By admin - May 24, 2026 0 2 Facebook Twitter Pinterest WhatsApp ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੁਲਿਸ ਅਧਿਕਾਰੀ ਦੇ ਦਿਨ ਦਿਹਾੜੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਘਟਨਾ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਇਹ ਸਿਰਫ ਇੱਕ ਹੱਤਿਆ ਨਹੀਂ, ਸਗੋਂ ਰਾਸ਼ਟਰੀ ਸੁਰੱਖਿਆ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਬਹੁਤ ਵੱਡਾ ਮਸਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਅਧਿਕਾਰੀ ਹੀ ਦਿਨ ਦਿਹਾੜੇ ਗੋਲੀਆਂ ਦਾ ਸ਼ਿਕਾਰ ਹੋ ਰਹੇ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਰੱਬ ਭਰੋਸੇ ਰਹਿ ਗਈ ਹੈ। ਉਨ੍ਹਾਂ ਰਾਜਪਾਲ ਕੋਲੋਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਬਿਕਰਮ ਮਜੀਠੀਆ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਹਾਲਾਤ ਮੁੜ 80 ਅਤੇ 90 ਦੇ ਦਹਾਕੇ ਵਰਗੇ ਬਣਦੇ ਜਾ ਰਹੇ ਹਨ, ਜਿੱਥੇ ਪੁਲਿਸ ਮੁਲਾਜ਼ਮਾਂ ਨੂੰ ਖੁੱਲ੍ਹੇਆਮ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜੋਗਾ ਸਿੰਘ ਇੱਕ ਇਮਾਨਦਾਰ ਅਤੇ ਬਹੁਤ ਹੀ ਸਿੱਧੇ-ਸਾਧੇ ਅਧਿਕਾਰੀ ਸਨ। ਕਰੀਬ 40 ਤੋਂ 45 ਸਾਲ ਦੀ ਸੇਵਾ ਦੇਣ ਵਾਲੇ ਜੋਗਾ ਸਿੰਘ ਦਾ ਪਰਿਵਾਰ ਦੇਸ਼ ਸੇਵਾ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਦਾ ਭਰਾ ਭਾਰਤੀ ਫੌਜ ਤੋਂ ਰਿਟਾਇਰ ਹੋਇਆ ਹੈ ਅਤੇ ਪੂਰਾ ਪਰਿਵਾਰ ਦੇਸ਼ਭਗਤੀ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਦੱਸਿਆ ਕਿ ਜੋਗਾ ਸਿੰਘ ਬਹੁਤ ਹੀ ਸ਼ਾਂਤ ਸੁਭਾਅ ਦੇ ਇਨਸਾਨ ਸਨ, ਜਿਨ੍ਹਾਂ ਨੇ ਕਦੇ ਕਿਸੇ ਨਾਲ ਉੱਚੀ ਆਵਾਜ਼ ਵਿੱਚ ਵੀ ਗੱਲ ਨਹੀਂ ਕੀਤੀ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਗੋਲੀਬਾਰੀ, ਬੰਬ ਧਮਾਕੇ, ਪੈਟਰੋਲ ਪੰਪਾਂ ’ਤੇ ਹਮਲੇ ਅਤੇ ਰੰਗਦਾਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਰਾਜ ਵਿੱਚ ਗੈਂਗਸਟਰਾਂ ਅਤੇ ਰਾਜਨੀਤਿਕ ਸਹਾਰਾ ਪ੍ਰਾਪਤ ਅਪਰਾਧੀਆਂ ਦਾ ਨੈੱਟਵਰਕ ਸਰਗਰਮ ਹੈ। ਮਜੀਠੀਆ ਨੇ ਕਿਹਾ ਕਿ ਕਪੂਰਥਲਾ ਜੇਲ੍ਹ ਵਰਗੀਆਂ ਹਾਈ ਸਕਿਉਰਟੀ ਜੇਲ੍ਹਾਂ ਵਿੱਚ ਵੀ ਬਲਾਸਟ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਦੇ ਜੇਲ੍ਹ ਵਿੱਚੋਂ ਇੰਟਰਵਿਊ ਆਉਣ ਦੇ ਮਾਮਲੇ ’ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ’ਤੇ ਰਾਜਨੀਤਿਕ ਦਬਾਅ ਹੇਠ ਕੰਮ ਕਰਨ ਦੇ ਦੋਸ਼ ਲਗਾਏ ਅਤੇ ਕਿਹਾ ਕਿ ਅਧਿਕਾਰੀਆਂ ਦੀਆਂ ਨਿਯੁਕਤੀਆਂ ਯੋਗਤਾ ਦੀ ਬਜਾਏ ਰਾਜਨੀਤਿਕ ਨੇੜਤਿਆਂ ਦੇ ਆਧਾਰ ’ਤੇ ਕੀਤੀਆਂ ਜਾ ਰਹੀਆਂ ਹਨ। ਮਜੀਠੀਆ ਨੇ ਕਿਹਾ ਕਿ ਜੇ ਪੁਲਿਸ ਦਾ ਏਜੰਡਾ ਲੋਕਾਂ ਦੀ ਸੁਰੱਖਿਆ ਦੀ ਥਾਂ ਰਾਜਨੀਤਿਕ ਆਗੂਆਂ ਨੂੰ ਖੁਸ਼ ਕਰਨਾ ਬਣ ਜਾਵੇ ਤਾਂ ਅਜਿਹੇ ਹਾਲਾਤ ਪੈਦਾ ਹੋਣ ਸੁਭਾਵਿਕ ਹਨ। ਮਜੀਠੀਆ ਨੇ ਮੰਗ ਕੀਤੀ ਕਿ ਜੋਗਾ ਸਿੰਘ ਦੇ ਪਰਿਵਾਰ ਨੂੰ ਹਰ ਸੰਭਵ ਆਰਥਿਕ ਮਦਦ ਅਤੇ ਸਰਕਾਰੀ ਮੁਆਵਜ਼ਾ ਦਿੱਤਾ ਜਾਵੇ।