ਪੰਜਾਬ ਮੁੱਖ ਮੰਤਰੀ ਮਾਨ ਵੱਲੋਂ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ/ 32.5 ਕਰੋੜ ਸਹਾਇਤਾ ਰਾਸ਼ੀ ਵੀ ਵੰਡੀ By admin - May 24, 2026 0 4 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੇ 87 ਖਿਡਾਰੀਆਂ ਨੂੰ ਸਨਮਾਨਤ ਕੀਤਾ ਗਿਆ। ਚੰਡੀਗੜ੍ਹ ਵਿਖੇ ਰੱਖੇ ਗਏ ਰਾਜ ਪੱਧਰੀ ਖੇਡ ਪੁਰਸਕਾਰ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ 87 ਐਥਲੀਟਾਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸਨਮਾਨ ਸਮਾਰੋਹ ਦੌਰਾਨ ਖਿਡਾਰੀਆਂ ਨੂੰ ਕੁੱਲ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੀ ਵੰਡੀ ਗਈ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਭਾਰਤੀ ਹਾਕੀ ਟੀਮ ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸਰਕਾਰ ਮੁਤਾਬਕ ਇਸ ਪ੍ਰੋਗਰਾਮ ਦਾ ਮਕਸਦ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣਾ ਹੈ। ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਪੰਜਾਬ ਦਾ ਸਭ ਤੋਂ ਵੱਡਾ ਖੇਡ ਸਨਮਾਨ ਮੰਨਿਆ ਜਾਂਦਾ ਹੈ। ਇਹ ਉਨ੍ਹਾਂ ਖਿਡਾਰੀਆਂ ਨੂੰ ਦਿੱਤਾ ਜਾਂਦਾ ਹੈ ਜੋ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਦੇ ਹਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਦੇ ਹਨ। ਇਸ ਮੌਕੇ ਆਪਣੇ ਸੰਬੋਧਨ ਵਿਚ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿੱਚ ਖਿਡਾਰੀਆਂ ਨੂੰ ਮਿਲੇ ਸਤਿਕਾਰ ਲਈ ਉਹ ਧੰਨਵਾਦੀ ਹਨ। ਉਨ੍ਹਾਂ ਖਿਡਾਰੀਆਂ ਲਈ ਬਣਾਏ ਗਏ ਪਲੇਟਫਾਰਮਾਂ ਦਾ ਸਵਾਗਤ ਕੀਤਾ, ਜਿਸ ਵਿੱਚ 3,000 ਪਿੰਡਾਂ ਵਿੱਚ ਖੇਡ ਦੇ ਮੈਦਾਨ ਅਤੇ 6,000 ਪਿੰਡਾਂ ਵਿੱਚ ਜਿੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਉਪਰਾਲੇ ਖਿਡਾਰੀਆਂ ਨੂੰ ਸਖਤ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕਰਦੇ ਹਨ।