ਪੰਜਾਬ ਫਰੀਦਕੋਟ ਪੁਲਿਸ ਵੱਲੋਂ ਸ਼ਹਿਰ ਅੰਦਰ ਫਲੈਗ ਮਾਰਚ/ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਧਾਈ ਚੌਕਸੀ/ ਐਸਐਸਪੀ ਡਾ. ਪ੍ਰਗਿਆ ਜੈਨ ਨੇ ਕੀਤੀ ਅਗਵਾਈ By admin - May 25, 2026 0 2 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਨਗਰ ਕੌਂਸਲ ਚੋਣਾਂ ਦੇ ਚਲਦਿਆਂ ਸ਼ਹਿਰ ਅੰਦਰ ਸੁਰੱਖਿਆ ਪ੍ਰਬੰਧ ਮਜਬੂਤ ਕਰ ਦਿੱਤੇ ਹਨ। ਇਸੇ ਤਹਿਤ ਅੱਜ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਪ੍ਰਗਿਆ ਜੈਨ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਨਾਕਾਬੰਦੀ ਦੇ ਨਾਲ ਨਾਲ ਸੀ.ਸੀ.ਟੀ.ਵੀ ਕੈਮਰਿਆ ਅਤੇ ਡਰੋਨ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ, ਚੋਣਾਂ ਨੂੰ ਪੂਰੀ ਤਰ੍ਹਾਂ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਫਰੀਦਕੋਟ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਦੇ ਚਲਦਿਆਂ ਪੁਲਿਸ ਪਾਰਟੀਆਂ ਵੱਲੋਂ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਇਲਾਕਿਆ ਵਿਚ ਪੁਲਿਸ ਪ੍ਰਸ਼ਾਸ਼ਨ ਵੱਲੋਂ ਹੋਰ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਏਰੀਆਂ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਨਿਰਪੱਖ ਚੋਣਾਂ ਕਰਵਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਵੇਗੀ।