ਪੰਜਾਬ ਜਲੰਧਰ ਪਹੁੰਚੇ ਜਥੇਦਾਰ ਕੁਲਦੀਪ ਸਿੰਘ ਗੜਗੱਜ/ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ/ ਬੇਅਦਬੀ ਕਾਨੂੰਨ ਨੂੰ ਲੈ ਕੇ ਕੀਤੀ ਵਿਚਾਰ-ਚਰਚਾ By admin - May 25, 2026 0 2 Facebook Twitter Pinterest WhatsApp ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗਜ ਅੱਜ ਜਲੰਧਰ ਦੇ ਸੈਂਟਰ ਟਾਊਨ ਵਿਖੇ ਸਥਿਤ ਗੁਰਦੁਆਰਾ ਦੀਵਾਨ ਅਸਥਾਨ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਵੇਂ ਬੇਅਦਬੀ ਕਾਨੂੰਨ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਸਿੱਖਾਂ ਨੂੰ ਡਰਾਉਣ ਅਤੇ ਧਰਮ ਤੋਂ ਦੂਰ ਕਰਨ ਦੀ ਕੋਸ਼ਿਸਾਂ ਕਰਦੀਆਂ ਰਹੀਆਂ ਹਨ ਪਰ ਉਨ੍ਹਾਂ ਕਦੇ ਸਫਲਤਾ ਨਹੀ ਮਿਲ ਸਕੀ। ਸਰਕਾਰ ਦੇ ਬੇਅਦਬੀ ਕਾਨੂੰਨ ਉਤੇ ਸਖਤ ਇਤਰਾਜ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ‘ਤੇ ਕੋਈ ਇਤਰਾਜ਼ ਨਹੀਂ ਕਰਦਾ, ਪਰ ਸਰਕਾਰ ਦਾ ਇਹ ਫੈਸਲਾ ਸਿੱਖ ਧਰਮ ਅੰਦਰ ਸਿੱਧਾ ਦਖਲ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ‘ਤੇ ਵੀ ਜ਼ੋਰ ਦੇ ਰਹੀ ਹੈ ਕਿ ਗੁਰੂ ਗ੍ਰੰਥ ਸਾਹਿਬ ਬਾਰੇ ਸਾਰਾ ਡਾਟਾ ਇੱਕ ਵੈੱਬਸਾਈਟ ‘ਤੇ ਅਪਲੋਡ ਕੀਤਾ ਜਾਵੇ। ਇਹ ਬਿਆਨ “ਮਿੱਠੇ ਜ਼ਹਿਰ” ਵਾਂਗ ਹਨ, ਜੋ ਸਿੱਖਾਂ ਨੂੰ ਅਧਿਆਤਮਿਕ ਤੌਰ ‘ਤੇ ਹੌਲੀ-ਹੌਲੀ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਜਥੇਦਾਰ ਨੇ ਕਿਹਾ ਕਿ ਪੂਰਾ ਪੰਥ ਇਸ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ। ਉਹ ਇਸ ਮੁੱਦੇ ‘ਤੇ ਜਲੰਧਰ ਪਹੁੰਚੇ ਹਨ, ਜਿੱਥੇ ਵੱਖ-ਵੱਖ ਸਿੱਖ ਸੰਗਠਨ ਅਕਾਲ ਤਖ਼ਤ ਦਾ ਸਮਰਥਨ ਕਰਨ ਲਈ ਇੱਕਜੁੱਟ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਨੂੰ ਉਨ੍ਹਾਂ ਦੇ ਧਰਮ ਤੋਂ ਵੱਖ ਕਰਨ ਦੀ ਕੋਸ਼ਿਸ਼ ਹੈ, ਜਿਸਨੂੰ ਕੋਈ ਵੀ ਸਿੱਖ ਕਦੇ ਮੁਆਫ਼ ਨਹੀਂ ਕਰੇਗਾ।