ਅਕਾਲੀ ਦਲ ਵਾਰਿਸ ਪੰਜਾਬ ਦਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ/ 2027 ’ਚ ਸਾਰੀਆਂ ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰੇਗੀ ਪਾਰਟੀ/ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਕੋਟਲਾ ਨੇ ਕੀਤੀ ਪ੍ਰੈੱਸ ਕਾਨਫਰੰਸ

0
2

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੇ ਆਉਂਦੀਆਂ ਅਸੈਂਬਲੀ ਚੋਣਾਂ ਵਿਚ ਸਾਰੀਆਂ ਸੀਟਾਂ ਉਤੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਫਤਹਿਗੜ੍ਹ ਸਾਹਿਬ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਕੋਟਲਾ ਨੇ ਕਿਹਾ ਕਿ ਪਾਰਟੀ ਵੱਲੋਂ ਸਾਰੇ 117 ਹਲਕਿਆਂ ਵਿਚੋਂ ਆਪਣੇ ਉਮੀਦਵਾਰ ਉਤਾਰੇ ਜਾਣਗੇ, ਜਿਸ ਸਬੰਧੀ ਪੰਜਾਬ ਭਰ ਅੰਦਰ ਨੌਜਵਾਨਾਂ ਨਾਲ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਵਿਚ ਵੀ ਪਾਰਟੀ ਨੇ ਜ਼ਿਆਦਾਤਰ ਥਾਵਾਂ ਤੋਂ ਆਪਣੇ ਉਮੀਦਵਾਰ ਉਤਾਰੇ ਹਨ ਅਤੇ ਜਿਨ੍ਹਾਂ ਥਾਵਾਂ ਉਤੇ ਉਮੀਦਵਾਰ ਨਹੀਂ ਹਨ, ਉੱਥੇ ਯੋਗ ਆਜ਼ਾਦ ਉਮੀਦਵਾਰਾਂ ਦਾ ਸਮਰਥਨ ਕੀਤਾ ਜਾਵੇਗਾ। ​ਉਨ੍ਹਾਂ ਸਪੱਸ਼ਟ ਕੀਤਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਜਥੇਬੰਦੀ ਨੂੰ ਪੂਰਾ ਸਮਰਥਨ ਦੇ ਰਹੇ ਹਨ ਅਤੇ ਚੋਣਾਂ ਵਾਲੀਆਂ ਥਾਵਾਂ ‘ਤੇ ਪਾਰਟੀ ਦੇ ਹੱਕ ਵਿੱਚ ਸਰਗਰਮੀ ਨਾਲ ਪ੍ਰਚਾਰ ਕਰ ਰਹੇ ਹਨ।

LEAVE A REPLY

Please enter your comment!
Please enter your name here