ਤੇਲ ਕੀਮਤਾਂ ਨੂੰ ਲੈ ਕੇ ਭਾਜਪਾ ’ਤੇ ਵਰ੍ਹੇ ਬਲਤੇਜ ਪੰਨੂ/ ਲਾਗਤਾਰ ਵਧੀਆਂ ਕੀਮਤਾਂ ਲੋਕਾਂ ਨਾਲ ਧੱਕਾ ਕਰਾਰ/ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਚੁੱਪੀ ’ਤੇ ਚੁੱਕੇ ਸਵਾਲ

0
3

ਆਮ ਆਦਮੀ ਪਾਰਟੀ ਨੇ ਤੇਲ ਕੀਮਤਾਂ ਵਿਚ ਲਗਾਤਾਰ ਵਾਧੇ ਨੂੰ ਲੈ ਕੇ ਬੀਜੇਪੀ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੀ ਸੀਨੀਅਰ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ਉਤੇ ਤੇਲ ਕੰਪਨੀਆਂ ਨੇ ਲਗਾਤਾਰ ਚੌਥੇ ਦਿਨ ਪਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 2.61 ਰੁਪਏ ਤੋਂ ਲੈ ਕੇ 2.71 ਰੁਪਏ ਪ੍ਰਤੀ ਲੀਟਰ ਤੱਕ ਦਾ ਭਾਰੀ ਵਾਧਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਹਿਜ਼ ਕੁਝ ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਾਢੇ 7 ਰੁਪਏ ਤੋਂ ਵਧੇਰੇ ਦੇ ਵਾਧਾ ਹੋ ਚੁੱਕਾ ਹੈ ਪਰ ਇਸਦੇ ਬਾਵਜੂਦ ਭਾਜਪਾ ਆਗੂ ਸਨੀਲ ਜਾਖੜ ਲੋਕਾਂ ਕੋਲੋਂ ਭਾਜਪਾ ਲਈ ਵੋਟਾਂ ਮੰਗ ਰਹੇ ਹਨ ਜੋ ਅਤੀ ਸ਼ਰਮਨਾਕ ਹੈ।

LEAVE A REPLY

Please enter your comment!
Please enter your name here