ਪੰਜਾਬ ਪਟਿਆਲਾ ਦੇ ਪਿੰਡ ਮਰੇੜੀ ’ਚ ਨਸ਼ੇ ਨਾਲ ਨੌਜਵਾਨ ਦੀ ਮੌਤ/ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਨੌਜਵਾਨ/ ਪੁਲਿਸ ਨੇ ਤਿੰਨ ਲੋਕਾਂ ਖਿਲਾਫ਼ ਦਰਜ ਕੀਤਾ ਕੇਸ By admin - May 25, 2026 0 2 Facebook Twitter Pinterest WhatsApp ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਖਤੀ ਦੇ ਬਾਵਜੂਦ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਤਾਜ਼ਾ ਮਾਮਲਾ ਪਟਿਆਲਾ ਦੇ ਸ਼ਹਿਰ ਸਮਾਣਾ ਅਧੀਨ ਆਉਂਦੇ ਪਿੰਡ ਮਰੇੜੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਾਲਿੰਦਰ ਉਰਫ਼ ਕਾਲਾ ਵਜੋਂ ਹੋਈ ਹੈ, ਜੋ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਦੇ ਦੱਸਣ ਮੁਤਾਬਕ ਸ਼ਾਲਿੰਦਰ ਨੂੰ ਉਸ ਦੇ ਦੋਸਤ ਆਪਣੇ ਨਾਲ ਲੈ ਕੇ ਗਏ ਸਨ। ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਭੈਣ ਕਰਮਜੀਤ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ ਭਰਾ ਸ਼ਾਲਿੰਦਰ ਨਸ਼ਾ ਕਰਨ ਦਾ ਆਦੀ ਨਹੀਂ ਸੀ। 22 ਮਈ ਦੀ ਸ਼ਾਮ ਕਰੀਬ 6:30 ਵਜੇ ਉਹ ਘਰ ਤੋਂ ਬਾਹਰ ਗਿਆ ਸੀ, ਜਿਸ ਤੋਂ ਬਾਅਦ ਰਾਤ ਦੇ ਸਮੇਂ ਉਹ ਵਾਪਸ ਘਰ ਨਹੀਂ ਆਇਆ। ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਸਦੇ ਦੋਸਤ ਉਸ ਨੂੰ ਆਪਣੇ ਨਾਲ ਲੈ ਗਏ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਜਦੋਂ ਉਹ ਦੋਸਤਾਂ ਦੇ ਘਰ ਪਹੁੰਚੇ ਤਾਂ ਸ਼ਾਲਿੰਦਰ ਬੇਹੋਸ਼ ਹਾਲਤ ਵਿੱਚ ਮਿਲਿਆ। ਉਸਨੂੰ ਤੁਰੰਤ ਸਰਕਾਰੀ ਹਸਪਤਾਲ ਸਮਾਣਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸਤਾਂ ਨੇ ਮਿਲ ਕੇ ਉਸਦੇ ਭਰਾ ਨੂੰ ਜ਼ਬਰਦਸਤੀ ਨਸ਼ੇ ਦਾ ਟੀਕਾ ਲਗਾਇਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਸਦਰ ਸਮਾਣਾ ਪੁਲਿਸ ਨੇ ਮ੍ਰਿਤਕ ਦੀ ਭੈਣ ਦੇ ਬਿਆਨਾਂ ਦੇ ਆਧਾਰ ’ਤੇ ਦੋ ਦੋਸਤਾਂ ਅਤੇ ਇੱਕ ਮਹਿਲਾ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।