ਰੋਪੜ ਡੀਸੀ ਵੱਲੋਂ ਦਫਤਰਾਂ ਦੀ ਅਚਨਚੇਤ ਚੈਕਿੰਗ/ ਸਵੇਰੇ 7:30 ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ/ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ

0
2

ਪੰਜਾਬ ਸਰਕਾਰ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ ਸਾਢੇ-7 ਵਜੋਂ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਤਹਿਤ ਅੱਜ ਰੋਪੜ ਦੇ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਦਫਤਰਾਂ ਦੀ ਅਚਨਚੈਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਮਿੰਨੀ ਸਕੱਤਰੇਤ ਦੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਸਰਕਾਰੀ ਅਧਿਕਾਰੀਆਂ ਨੂੰ ਗਰਮੀ ਦੇ ਮੌਸਮ ਦੌਰਾਨ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ।
ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ, ਲੋਕਾਂ ਲਈ ਕੀਤੇ ਗਏ ਪ੍ਰਬੰਧਾਂ ਅਤੇ ਸਰਕਾਰੀ ਕੰਮਕਾਜ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here