ਪੰਜਾਬ ਚੰਡੀਗੜ੍ਹ ਦੇ ਸੈਕਟਰ-45 ਸਥਿਤ ਪਿੰਡ ਬੁੜੈਲ ’ਚ ਧਮਾਕਾ/ 3 ਗੈਸ ਸਿਲੰਡਰ ਫਟਣ ਕਾਰਨ ਕਈ ਜ਼ਖਮੀ/ ਗੈਰ ਕਾਨੂੰਨੀ ਤੌਰ ਤੇ ਰੱਖੇ 16 ਸਿਲੰਡਰ ਬਰਾਮਦ By admin - May 26, 2026 0 2 Facebook Twitter Pinterest WhatsApp ਚੰਡੀਗੜ੍ਹ ਦੇ ਸੈਕਟਰ-45 ਵਿਖੇ ਸਥਿਤ ਬੁੜੈਲ ਪਿੰਡ ਵਿਚ ਉਸ ਵੇਲੇ ਵੱਡਾ ਧਮਾਕਾ ਹੋ ਗਿਆ ਜਦੋਂ ਇੱਥੇ ਇਕ ਘਰ ਅੰਦਰ ਰੱਖ ਗੈਸ ਸਿਲੰਡਰਾਂ ਨੂੰ ਅਚਾਨਕ ਅੱਗ ਲੱਗ ਗਈ। ਖਬਰਾਂ ਮੁਤਾਬਕ ਇੱਥੇ ਇਕ ਘਰ ਅੰਦਰ ਗੈਰ ਕਾਨੂੰਨੀ ਤੌਰ ਤੇ 16 ਸਿਲੰਡਰ ਰੱਖੇ ਹੋਏ ਸਨ, ਜਿਨ੍ਹਾਂ ਵਿਚੋਂ 3 ਨੂੰ ਅੱਗ ਲੱਗ ਗਈ। ਅੱਗ ਲੱਗਣ ਨਾਲ ਕਈ ਲੋਕ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਘਰ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਆ ਗਏ। ਮੌਕੇ ਤੇ ਮੌਜੂਦ ਲੋਕਾਂ ਮੁਤਾਬਕ ਇੱਥੇ ਘਰ ਅੰਦਰ ਸਿਲੰਡਰਾਂ ਦੀ ਗੈਰ-ਕਾਨੂੰਨੀ ਤੌਰ ਤੇ ਵਿਕਰੀ ਹੋ ਰਹੀ ਸੀ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਤੇ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਸੈਕਟਰ 45 ਦਾ ਬੁੜੈਲ ਇਲਾਕਾ ਇੱਕ ਪੁਰਾਣਾ ਪਿੰਡ ਹੈ, ਜਿਸ ਦੀਆਂ ਗਲੀਆਂ ਬੇਹੱਦ ਭੀੜੀਆਂ ਅਤੇ ਸੰਘਣੀਆਂ ਹਨ। ਇੱਥੇ ਗਲੀਆਂ ਵਿਚ ਨਾਜਾਇਜ਼ ਕਬਜਿਆਂ ਦੀ ਵੀ ਭਰਮਾਰ ਹੈ, ਜਿਸ ਦੇ ਚਲਦਿਆਂ ਅੱਗ ਲੱਗਣ ਜਾਂ ਹੋਰ ਘਟਨਾ ਵਾਪਰਨ ਤੋਂ ਫਾਇਰ ਬ੍ਰਿਗੇਡ ਨੂੰ ਪਹੁੰਚਣ ਵਿਚ ਭਾਰੀ ਦਿੱਕਤ ਪੇਸ਼ ਆਉਂਦੀ ਹੈ। ਤਾਜ਼ਾ ਘਟਨਾ ਵਿਚ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੰਦਰ ਪਹੁੰਚਣ ਵਿੱਚ ਭਾਰੀ ਮੁਸ਼ੱਕਤ ਕਰਨੀ ਪਈ। ਇਸ ਦੇ ਬਾਵਜੂਦ ਚੰਡੀਗੜ੍ਹ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦੇ ਸਥਿਤੀ ਨੂੰ ਸੰਭਾਲ ਲਿਆ। ਅਧਿਕਾਰੀਆਂ ਮੁਤਾਬਕ ਅੱਗ ਤੇ ਕਾਬੂ ਪਾਉਣ ਵਿਚ ਦੇਰੀ ਹੋਣ ਦੀ ਸੂਰਤ ਵਿਚ ਹੋਰ ਸਿਲੰਡਰ ਫਟ ਸਕਦੇ ਸਨ, ਜਿਸ ਨਾਲ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਸੀ। ਸਥਾਨਕ ਵਾਸੀਆਂ ਨੇ ਪਿੰਡ ਵਿਚ ਗੈਰ ਕਾਨੂੰਨੀ ਤੌਰ ਤੇ ਚੱਲ ਰਹੇ ਅਜਿਹੇ ਕੰਮ ਬੰਦ ਕਰਵਾਉਣ ਦੇ ਨਾਲ ਨਾਲ ਗਲੀਆਂ ਵਿਚੋਂ ਨਾਜਾਇਜ਼ ਕਬਜੇ ਹਟਾਉਣ ਦੀ ਮੰਗ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ਵੇਲੇ ਲੋਕਾਂ ਦੇ ਨੁਕਸਾਨ ਨੂੰ ਬਚਾਇਆ ਜਾ ਸਕੇ।