ਬਟਾਲਾ ’ਚ ਵੋਟ ਪਾਉਣ ਪਹੁੰਚੇ ਵਿਧਾਇਕ ਸ਼ੈਰੀ ਕਲਸੀ/ ਪਤਨੀ ਸਮੇਤ ਕੀਤੀ ਵੋਟ ਦੇ ਅਧਿਕਾਰ ਦੀ ਵਰਤੋਂ/ ਪਾਰਟੀ ਉਮੀਦਵਾਰਾਂ ਦੀ ਜਿੱਤ ਦਾ ਦਾਅਵਾ

0
2

ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਅੱਜ ਆਪਣੀ ਧਰਮ ਪਤਨੀ ਰਾਜਬੀਰ ਕੌਰ ਕਲਸੀ ਸਮੇਤ ਆਪਣੇ ਵਾਰਡ ਨੰਬਰ 100 ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਚੱਲ ਰਹੀ  ਚੋਣ ਪ੍ਰਕਿਰਿਆ ਉਤੇ ਤਸੱਲੀ ਜਾਹਰ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰੀ ਹੈ, ਇਸ ਲਈ ਉਨ੍ਹਾਂ ਨੂੰ ਨਗਰ ਨਿਗਮ ਚੋਣਾਂ ਵਿਚ ਵੀ ਪਾਰਟੀ ਉਮੀਦਵਾਰਾਂ ਨੂੰ ਜਿੱਤ ਮਿਲਣ ਦਾ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਦੇ ਲੋਕ ਆਪਣੀਆਂ ਵੋਟਾਂ ਨਾਲ ਆਮ ਆਦਮੀ ਪਾਰਟੀ ਦਾ ਮੇਅਰ ਬਣਾਉਂਦੇ ਹਨ ਤਾਂ ਉਹ ਸ਼ਹਿਰ ਵਿਚ ਰਹਿੰਦੇ ਸਾਰੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਪੂਰੇ ਕਰਨ ਦੀ ਕੋਸ਼ਿਸ਼ ਕਰਨਗੇ।
ਵਿਧਾਇਕ ਕਲਸੀ ਨੇ ਕਿਹਾ ਕਿ ਇਹ ਵੋਟਾਂ ਸਿਰਫ਼ ਕਿਸੇ ਉਮੀਦਵਾਰ ਲਈ ਨਹੀਂ, ਸਗੋਂ ਸ਼ਹਿਰ ਦੇ ਵਿਕਾਸ ਲਈ ਹਨ। ਉਹਨਾਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਜਿਵੇਂ ਕਿ ਲਾਈਟਾਂ, ਕੂੜਾ ਪ੍ਰਬੰਧਨ ਅਤੇ ਸੀਵਰੇਜ ਦੀਆਂ ਮੁਸ਼ਕਲਾਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਹਨਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਵਿੱਚ ਸ਼ਹਿਰ ਦੇ ਲੋਕ ਇਹਨਾਂ ਬੁਨਿਆਦੀ ਸਮੱਸਿਆਵਾਂ ਤੋਂ ਬਹੁਤ ਪ੍ਰੇਸ਼ਾਨ ਸਨ, ਪਰ ਹੁਣ ਆਮ ਆਦਮੀ ਪਾਰਟੀ ਨਵੇਂ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਮੌਕਾ ਦੇ ਕੇ ਸ਼ਹਿਰ ਵਿੱਚ ਵੱਡਾ ਬਦਲਾਅ ਲਿਆਵੇਗੀ।
ਇਸੇ ਦੌਰਾਨ ਰਾਜਬੀਰ ਕੌਰ ਕਲਸੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦਾ ਅਥਾਹ ਪਿਆਰ ਅਤੇ ਸਮਰਥਨ ਉਹਨਾਂ ਦੇ ਨਾਲ ਹੈ। ਉਹਨਾਂ ਨੇ ਦ੍ਰਿੜਤਾ ਨਾਲ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਨਿਸ਼ਚਿਤ ਹੈ ਅਤੇ ਉਹ ਲੋਕਾਂ ਦੇ ਵਿਸ਼ਵਾਸ ‘ਤੇ ਪੂਰੇ ਉਤਰਨਗੇ। ਅੰਤ ਵਿੱਚ, ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਤਰੱਕੀ ਲਈ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ। ਉੱਥੇ ਹੀ ਵੋਟ ਪਾਉਣ ਆਏ ਲੋਕਾਂ ਅੰਦਰ ਵੀ ਵੋਟਾਂ ਪਾਉਣ ਨੂੰ ਲੈ ਕੇ ਉਤਸ਼ਾਹ ਵੇਖਣ ਨੂੰ ਮਿਲਿਆ।

LEAVE A REPLY

Please enter your comment!
Please enter your name here