ਲੁਧਿਆਣਾ ’ਚ ਕਾਂਗਰਸੀ ਆਗੂਆਂ ਦਾ ਸ਼ਕਤੀ ਪ੍ਰਦਰਸ਼ਨ/ ਭਾਰਤ ਭੂਸ਼ਣ ਆਸੂ ਦੇ ਦਫਤਰ ਪਹੁੰਚੇ ਸਾਰੇ ਦਿੱਗਜ਼ ਆਗੂ/ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਹੱਥ ਫੜ ਕੇ ਖਿਚਵਾਈ ਫੋਟੋ

0
56

ਕਾਂਗਰਸ ਪਾਰਟੀ ਦੇ ਦਿੱਗਜ਼ ਆਗੂ ਅੱਜ ਪਾਰਟੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਖਾਤਰ ਲੁਧਿਆਣਾ ਵਿਖੇ ਪਹੁੰਚੇ। ਲੁਧਿਆਣਾ ਆਉਣ ਵਾਲਿਆਂ ਵਿਚ ਪੰਜਾਬ ਇੰਚਾਰਜ ਭੁਪੇਸ਼ ਬਘੇਲ, ਅਮਰਿੰਦਰ ਰਾਜਾ ਵੜਿੰਗ, ਸੰਸਦ ਮੈਂਬਰ ਕਿਸ਼ੋਰੀ ਲਾਲ, ਸਾਂਸਦ ਚਰਨਜੀਤ ਚੰਨੀ ਤੋਂ ਇਲਾਵਾ ਰਾਣਾ ਗੁਰਜੀਤ ਵੀ ਸ਼ਾਮਲ ਸਨ। ਇਹ ਸਾਰੇ ਆਗੂ ਭਾਰਤ ਭੂਸ਼ਣ ਆਸ਼ੂ ਦੇ ਦਫਤਰ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਲਕੇ ਦੇ ਲੋਕ ਸੱਤਾਧਾਰੀ ਧਿਰ ਤੋਂ ਤੰਗ ਆ ਚੁੱਕੇ ਨੇ ਅਤੇ ਉਹ ਕਾਂਗਰਸੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਅਸੀਂ ਸਾਰੇ ਇਕੱਠੇ ਹੋ ਕੇ ਚੋਣ ਲੜਾਂਗੇ ਅਤੇ ਜਿੱਤ ਪ੍ਰਾਪਤ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਕੋਈ ਸਵਾਲ ਨਹੀਂ ਬਚਿਆ ਅਤੇ ਹੁਣ ਦੂਜੀਆਂ ਪਾਰਟੀਆਂ ਤੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੇ ਪ੍ਰਧਾਨ ਕਿੱਥੇ ਹਨ। ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਨਾਲ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇੱਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਛੇਤੀ ਹੀ ਉਮੀਦਵਾਰ ਦਾ ਐਲਾਨਣ ਦੀ ਉਮੀਦ ਐ।

LEAVE A REPLY

Please enter your comment!
Please enter your name here