ਪੰਜਾਬ ਜਲੰਧਰ ਦੇ ਪਿੰਡ ਸੁੱਚੀ ’ਚ ਨੌਜਵਾਨ ’ਤੇ ਫਾਇਰਿੰਗ/ ਨੌਜਵਾਨ ਨੂੰ ਹਸਪਤਾਲ ’ਚ ਕਰਵਾਇਆ ਭਰਤੀ/ ਬਾਈਕ ਸਵਾਰਾਂ ਨੇ ਕਾਰ’ਤੇ ਜਾਂਦੇ ਨੂੰ ਮਾਰੀ ਗੋਲੀ By admin - May 27, 2026 0 2 Facebook Twitter Pinterest WhatsApp ਜਲੰਧਰ ਦੇ ਸੁੱਚੀ ਪਿੰਡ ਇਲਾਕੇ ਵਿੱਚ ਦੇਰ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਵਿੱਚ ਜਾ ਰਹੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਦੌਰਾਨ ਇੱਕ ਗੋਲੀ ਨੌਜਵਾਨ ਦੀ ਗਰਦਨ ਨੂੰ ਛੂਹਦੀ ਹੋਈ ਨਿਕਲ ਗਈ, ਜਿਸ ਕਾਰਨ ਉਸਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਦੀ ਪਹਿਚਾਣ ਲੱਦੇਵਾਲੀ ਦੇ ਰਹਿਣ ਵਾਲੇ ਅਨਮੋਲ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਨੌਜਵਾਨ ਦੀ ਕਈ ਦਿਨਾਂ ਤੋਂ ਰੇਕੀ ਕੀਤੀ ਜਾ ਰਹੀ ਸੀ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਨਮੋਲ ਰਾਤ ਕਰੀਬ 10 ਵਜੇ ਜਿਮ ਤੋਂ ਕਾਰ ਰਾਹੀਂ ਘਰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਸੂਚੀ ਪਿੰਡ ਨੇੜੇ ਪਹੁੰਚਿਆ ਤਾਂ ਦੋ ਬਾਈਕਾਂ ‘ਤੇ ਸਵਾਰ ਕੁਝ ਨੌਜਵਾਨਾਂ ਨੇ ਉਸ ਦੀ ਗੱਡੀ ਦਾ ਪਿੱਛਾ ਕਰਦੇ ਹੋਏ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਦੋ ਖੋਲ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਅਨਮੋਲ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਉਸ ਦੀ ਰੇਕੀ ਕੀਤੀ ਜਾ ਰਹੀ ਸੀ। ਪਰਿਵਾਰ ਨੇ ਕੁਝ ਵਿਅਕਤੀਆਂ ਦੇ ਨਾਮ ਵੀ ਨਸ਼ਰ ਕੀਤੇ ਹਨ। ਮੌਕੇ ਤੇ ਪਹੁੰਚੇ ਸੀਨੀਅਰ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਦੋਸ਼ੀਆਂ ਦਾ ਸੁਰਾਗ ਲਾਉਣ ਲਈ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੇ ਦੋਸ਼ੀਆਂ ਨੂੰ ਛੇਤੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ।