ਫਰੀਦਕੋਟ ਦੇ ਪਿੰਡ ਮਹਿਮੂਆਣਾ ਨੇੜੇ ਦਰਦਨਾਕ ਹਾਦਸਾ/ ਕਾਰ ਦੀ ਟੱਕਰ ਨਾਲ ਬਾਈਕ ਸਵਾਰ ਨੌਜਵਾਨਾਂ ਦੀ ਮੌਤ/ ਕਾਰ ਚਾਲਕ ਫਰਾਰ, ਪੁਲਿਸ ਕਰ ਰਹੀ ਭਾਲ

0
2

 

ਫਰੀਦਕੋਟ ਦੇ ਪਿੰਡ ਮਹਿਮੂਆਣਾ ਨੇੜੇ ਅੱਜ ਸਵੇਰਸਾਰ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫਤਾਰ ਕਾਰ ਨੇ ਦੋ ਮੋਟਰ ਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋਵੇਂ ਬਾਈਕ ਸਵਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਨ 19 ਸਾਲਾ ਗੁਰਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਮਹਿਮੂਆਣਾ ਦੇ ਹੀ ਰਹਿਣ ਵਾਲੇ ਸਨ। ਦੋਨੋ ਨੌਂਜਵਾਨ ਪੱਲੇਦਾਰੀ ਦਾ ਕੰਮ ਕਰਦੇ ਸਨ ਅਤੇ ਆਪਣੇ ਕੰਮ ਲਈ ਫਰੀਦਕੋਟ ਆ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਇੱਕ ਆਈ 20 ਕਾਰ ਨੇ ਉਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਪੁਲਿਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਕਾਰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੇ ਫਰਾਰ ਹੋ ਗਿਆ ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਮ੍ਰਿਤਕਾ ਦੇ ਭਰਾ ਅਤੇ ਚਾਚੇ ਨੇ ਦੱਸਿਆ ਕਿ ਜਸ਼ਨਪ੍ਰੀਤ ਅਤੇ ਗੁਰਪ੍ਰੀਤ ਜੋ ਦੋਨੋ ਆਂਢ ਗੁਆਂਢ ਚ ਰਹਿੰਦੇ ਸਨ ਅਤੇ ਪੱਲੇਦਾਰੀ ਦਾ ਕੰਮ ਕਰਦੇ ਸਨ। ਅੱਜ ਸਪੈਸ਼ਲ ਲੱਗੀ ਹੋਣ ਕਾਰਨ ਦੋਨੋ ਸੁਭਾ ਜਲਦੀ ਘਰੋਂ ਕੰਮ ਤੇ ਜਾਣ ਲਈ ਬਾਇਕ ਤੇ ਸਵਾਰ ਹੋ ਕੇ ਜਾ ਰਹੇ ਸਨ।
ਅਜੇ ਪਿੰਡ ਦੀ ਮੇਨ ਸੜਕ ਤੇ ਚੜੇ ਹੀ ਸਨ ਕੇ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਨਾਂ ਦੀ ਮੋਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਨੀਂਦ ’ਚ ਸੀ ਜਿਸ ਕਾਰਨ ਉਸਨੇ ਟੱਕਰ ਮਾਰ ਦਿੱਤੀ। ਕਾਰ ਚਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਾਰਵਾਈ ਵਿਚ ਦੇਰੀ ਹੋਈ ਤਾਂ ਉਹ ਧਰਨਾ ਲਾਉਣ ਲਈ ਮਜਬੂਰ ਹੋਣਗੇ।

LEAVE A REPLY

Please enter your comment!
Please enter your name here