ਮਾਲੇਰਕੋਟਲਾ ’ਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ/ ਜਾਇਜ਼ ਮੰਗਾਂ ਮੰਨਣ ਦੀ ਕੀਤੀ ਮੰਗ/ ਮੰਗਾਂ ਮੰਨੇ ਜਾਣ ਤਕ ਹੜਤਾਲ ਜਾਰੀ ਰੱਖਣ ਦਾ ਐਲਾਨ

0
2

ਪੰਜਾਬ ਦੇ ਸੇਵਾ ਕੇਂਦਰਾਂ ਅੰਦਰ ਕੰਮ ਕਰਦੇ ਮੁਲਾਜਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਮਾਲੇਰਕੋਰਲਾ ਅਧੀਨ ਆਉਂਦੇ ਜਮਾਲਪੁਰਾ ਸੇਵਾ ਕੇਂਦਰ ਦੇ ਮੁਲਾਜਮਾਂ ਨੇ ਹੜਤਾਲ ਕਰ ਕੇ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ। ਧਰਨੇ ਉਤੇ ਬੈਠੇ ਮੁਲਾਜਮਾਂ ਨੇ ਕਿਹਾ ਕਿ ਸਰਕਾਰ ਨੇ ਸੇਵਾ ਕੇਂਦਰਾਂ ਦੇ ਮੁਲਾਜਮਾਂ ਨਾਲ ਸੇਵਾਵਾਂ ਰੈਗੂਲਰ ਕਰਨ ਅਤੇ ਕੰਮ ਮੁਤਾਬਕ ਤਨਖਾਹਾਂ ਦੇਣ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਕੀਤਾ ਗਿਆ। ਮੁਲਾਜ਼ਮਾਂ ਨੇ ਕੰਮ ਦੇ ਹਿਸਾਬ ਨਾਲ ਤਨਖਾਹਾਂ ਦੀ ਮੰਗ ਕੀਤੀ ਹੈ। ਮੁਲਾਜਮਾਂ ਨੇ ਕਿਹਾ ਕਿ ਜਿੰਨੀ ਦੇਰ ਤਕ ਸਰਕਾਰ ਸਾਰੀਆਂ ਮੰਗਾਂ ਮੰਨ ਨਹੀਂ ਲੈਂਦੀ, ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

LEAVE A REPLY

Please enter your comment!
Please enter your name here