ਪੰਜਾਬ ਭਾਜਪਾ ਆਗੂ ਤਰੁਣ ਚੁੱਘ ਦਾ SIR ਨੂੰ ਲੈ ਕੇ ਬਿਆਨ/ ਸੁਪਰੀਮ ਕੋਰਟ ਦੇ ਫੈਸਲੇ ਦੇ ਹਵਾਲੇ ਨਾਲ ਘੇਰੇ ਵਿਰੋਧੀ/ ਕਾਂਗਰਸ ’ਤੇ ਲਾਏ ਘੁਸਪੈਠੀਆਂ ਦੀ ਪੁਸ਼ਤ-ਪਨਾਹੀ ਦੇ ਇਲਜ਼ਾਮ By admin - May 27, 2026 0 2 Facebook Twitter Pinterest WhatsApp ਭਾਜਪਾ ਆਗੂ ਤਰੁਣ ਚੁੱਘ ਨੇ ਵੋਟਰ ਸੂਚੀਆਂ ਦੀ ਸੁਧਾਈ ਨੂੰ ਲੈ ਕੇ ਵਿਰੋਧੀ ਧਿਰਾਂ ਨੂੰ ਘੇਰਿਆ ਹੈ। ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਦਾ ਹਵਾਲਾ ਦਿੰਦਿਆਂ ਤਰੁਣ ਚੁੱਘ ਨੇ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਐਸਆਈਆਰ ਨੂੰ ਚੁਨੌਤੀ ਦਿੱਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿਚ ਐਸਆਈਆਰ ਨੂੰ ਚੋਣ ਕਮਿਸ਼ਨ ਦਾ ਸੰਵਿਧਾਨ ਹੱਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਇੰਡੀਆ ਗਠਜੋੜ ਨੇ ਆਪਣੀ ਵੋਟ ਬੈਂਕ ਰਾਜਨੀਤੀ ਲਈ ਲੋਕਾਂ ਵਿੱਚ ਡਰ ਅਤੇ ਭਰਮ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੰਜਾਬ ਕਾਂਗਰਸ ਪ੍ਰਧਾਨ ਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਆਮ ਆਦਮੀ ਪਾਰਟੀ ਨੇ ਐਸਆਈਆਰ ਨੂੰ ਲੈ ਕੇ ਝੂਠਾ ਡਰ ਪੈਦਾ ਕੀਤਾ, ਜਦਕਿ ਅੱਜ ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਵਿਰੋਧੀ ਧਿਰ ਦਾ ਇਹ ਪੂਰਾ ਅਭਿਆਨ ਕੇਵਲ ਸੰਵਿਧਾਨਕ ਸੰਸਥਾਵਾਂ ਨੂੰ ਬਦਨਾਮ ਕਰਨ ਅਤੇ ਰਾਜਨੀਤਿਕ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਸੀ।