ਫਤਹਿਗੜ੍ਹ ਦੇ ਪਿੰਡ ਬਾਗੜੀਆ ’ਚ ਗਰਮੀ ਕਾਰਨ ਮੌਤ/ 68 ਸਾਲਾ ਬਜ਼ੁਰਗ ਨੇ ਤੋੜਿਆ ਦਮ

0
2

 

ਫਤਹਿਗੜ੍ਹ ਸਾਹਿਬ ਦੇ ਪਿੰਡ ਬਾਗੜੀਆਂ ਵਿਖੇ ਗਰਮੀ ਕਾਰਨ ਇੱਕ 68 ਸਾਲਾ ਬਜ਼ੁਰਗ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ, ਜੋ ਘਰ ਵਿੱਚ ਇਕੱਲੇ ਰਹਿੰਦਾ ਸੀ। ਜਾਣਕਾਰੀ ਅਨੁਸਾਰ ਘਟਨਾ ਵੇਲੇ ਅਮਰੀਕ ਸਿੰਘ ਘਰ ਅੰਦਰ ਕੁੰਡਾ ਲਾ ਕੇ ਸੁੱਤਾ ਪਿਆ ਸੀ। ਉਸ ਦੇ ਬਾਹਰ ਨਾ ਨਿਕਲਣ ਬਾਅਦ ਪਿੰਡ ਵਾਸੀਆਂ ਨੇ ਕੁੰਡਾ ਤੋੜਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਲੇਪੁਰ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਆਪਣੇ ਘਰ ਦੇ ਕਮਰੇ ਨੂੰ ਅੰਦਰੋਂ ਕੁੰਡਾ ਲਗਾ ਕੇ ਸੁੱਤੇ ਹੋਏ ਸਨ। ਜਦੋਂ ਦੇਰ ਤੱਕ ਉਨ੍ਹਾਂ ਨੇ ਦਰਵਾਜ਼ਾ ਨਾ ਖੋਲ੍ਹਿਆ, ਤਾਂ ਸ਼ੱਕ ਪੈਣ ‘ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਕੁੰਡਾ ਤੋੜਿਆ। ਅੰਦਰ ਜਾਣ ‘ਤੇ ਦੇਖਿਆ ਕਿ ਬਜ਼ੁਰਗ ਗਰਮੀ ਨਾਲ ਬੁਰੀ ਤਰ੍ਹਾਂ ਭਿੱਜਿਆ ਹੋਇਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਪੁਲਿਸ ਅਧਿਕਾਰੀ ਅਨੁਸਾਰ ਮੁਢਲੀ ਪੜਤਾਲ ਤੋਂ ਲੱਗਦਾ ਹੈ ਕਿ ਇਹ ਮੌਤ ਕਮਰੇ ਵਿੱਚ ਬਹੁਤ ਜ਼ਿਆਦਾ ਗਰਮੀ ਅਤੇ ਘੁਟਣ ਹੋਣ ਕਾਰਨ ਹੋਈ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here