ਪੰਜਾਬ ਪਠਾਨਕੋਟ ਪੁਲਿਸ ਵੱਲੋਂ ਮਹਿਲਾ ਸ਼ਰਾਬ ਤਸਕਰ ਕਾਬੂ/ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਗ੍ਰਿਫ਼ਤਾਰ ਕੀਤਾ By admin - May 28, 2026 0 2 Facebook Twitter Pinterest WhatsApp ਪਠਾਨਕੋਟ ਪੁਲਿਸ ਨੇ ਇਕ ਮਹਿਲਾ ਸ਼ਰਾਬ ਤਸਕਰ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜਮ ਦੀ ਪਛਾਣ ਸੰਤੋਸ਼ ਰਾਣੀ ਵਾਸੀ ਪਿੰਡ ਕੋਠੀ ਪੱਤੋਂ ਵਜੋਂ ਹੋਈ ਹੈ। ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇਕ ਔਰਤ ਐਕਟਿਵਾ ਉਤੇ ਨਾਜਾਇਜ਼ ਸ਼ਰਾਬ ਸਮੇਤ ਆ ਰਹੀ ਹੈ। ਪੁਲਿਸ ਨੇ ਪਿੰਡ ਸਰਨਾ ਨੇੜੇ ਨਾਕੇਬੰਦੀ ਦੌਰਾਨ ਉਸ ਨੂੰ ਤਿੰਨ ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮਹਿਲਾ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਸਦਰ ਪੁਲਿਸ ਸਟੇਸ਼ਨ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ, ਪੁਲਿਸ ਨੇ ਸਰਨਾ ਤੋਂ ਦੀਨਾਨਗਰ ਵੱਲ ਜਾ ਰਹੀ ਇੱਕ ਐਕਟਿਵਾ ਸਵਾਰ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਬੋਤਲਾਂ ਤੋਂ ਬ੍ਰਾਂਡ ਦੇ ਲੇਬਲ ਵੀ ਹਟਾ ਦਿੱਤੇ ਗਏ ਹਨ। ਪੁਲਿਸ ਨੇ ਮਹਿਲਾ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।