ਪੰਜਾਬ ਹਰਸਿਮਰਤ ਬਾਦਲ ਦਾ ਪੰਜਾਬ ਸਰਕਾਰ ’ਤੇ ਹਮਲਾ/ ਨਗਰ ਨਿਗਮ ਚੋਣਾਂ ਦੌਰਾਨ ਧਾਂਦਲੀ ਦੇ ਇਲਜ਼ਾਮ/ ਪਾਰਟੀ ਵਰਕਰਾਂ ਦਾ ਸਹਿਯੋਗ ਬਦਲੇ ਧੰਨਵਾਦ By admin - May 28, 2026 0 2 Facebook Twitter Pinterest WhatsApp ਬਠਿੰਡਾ ਤੋਂ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਉਤੇ ਨਗਰ ਨਿਗਮ ਚੋਣਾਂ ਵਿਚ ਧੱਕੇ ਦੇ ਇਲਜਾਮ ਲਾਏ ਹਨ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਨਗਰ ਨਿਗਮ ਚੋਣਾਂ ਦੌਰਾਨ ਧੱਕੇ ਦੇ ਸਾਰੇ ਕਿਰਾਕਡ ਤੋੜ ਦਿੱਤੇ ਹਨ। ਉਨ੍ਹਾਂ ਅਕਾਲੀ ਦਲ ਦੇ ਵਰਕਰਾਂ ਨੇ ਹਲਾਤਾਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ, ਜਿਸ ਲਈ ਉਹ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਚੋਣ ਕਮਿਸ਼ਨ ਤੇ ਅਦਾਲਤਾਂ ਨੂੰ ਸਰਕਾਰ ਦੇ ਧੱਕੇ ਖਿਲਾਫ ਐਕਸ਼ਨ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਚਾਇਤੀ ਚੋਣਾਂ ਦੌਰਾਨ ਸਰਕਾਰ ਨੇ ਧੱਕਾ ਕੀਤਾ ਅਤੇ ਹੁਣ ਉਹੀ ਕੁੱਝ ਨਗਰ ਕੌਂਸਲ ਚੋਣਾਂ ਵਿੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦਾ ਸਿੱਧਾ ਘਾਣ ਹੈ, ਜਿਸ ਦਾ ਜਵਾਬ ਲੋਕ ਆਉਂਦੀਆਂ ਚੋਣਾਂ ਦੌਰਾਨ ਲੈਣਗੇ।