ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਪ੍ਰਧਾਨ/ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ/ ਕਿਹਾ, ਬੰਗਾਲ ਵਾਂਗ ਪੰਜਾਬ ਅੰਦਰ ਵੀ ਖਿੜੇਗਾ ਕਮਲ

0
3

ਭਾਜਪਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 2027 ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ। ਆਪਣੀ ਨਿਯੁਕਤੀ ਤੇ ਪਹਿਲੀ ਪ੍ਰਤੀਕਿਰਿਆ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਮੈਨੂੰ ਹੁਣੇ ਪਤਾ ਲੱਗਿਆ ਹੈ ਕਿ ਪਾਰਟੀ ਨੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਲਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ 2027 ਚੋਣਾਂ ਨੂੰ ਲੈ ਕੇ ਸਾਡੀ ਪੂਰੀ ਤਿਆਰੀ ਹੈ ਅਤੇ ਬੰਗਾਲ ਦੀ ਤਰ੍ਹਾਂ ਹੁਣ ਪੰਜਾਬ ਅੰਦਰ ਵੀ ਭਾਜਪਾ ਦਾ ਕਮਲ ਖਿਲੇਗਾ।

LEAVE A REPLY

Please enter your comment!
Please enter your name here