ਪਟਿਆਲਾ ’ਚ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ/ ਦੋ ਦੁਕਾਨਾਂ ਦਾ ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਦ ਪਾਇਆ ਕਾਬੂ

0
2

ਪਟਿਆਲਾ ਦੇ ਸੋਢੀਆ ਗੇਟ ਇਲਾਕੇ ਅੰਦਰ ਉਸ ਵੇਲੇ ਹਾਲਾਤ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਕੋਸਮੈਟਿਕ ਤੇ ਗਾਰਮੈਂਟ ਦੀਆਂ ਦੁਕਾਨਾਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਕੁੱਝ ਮਿੰਟਾਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ।  ਘਟਨਾ ਦੀ ਸੂਚਨਾ ਮਿਲਣ ਬਾਅਦ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਮੁਸ਼ੱਕਤ ਬਾਅਦ ਕਾਬੂ ਪਾਇਆ ਪਰ ਤਦ ਤਕ ਦੇਰ ਹੋ ਚੁੱਕੀ ਸੀ ਅਤੇ ਦੋਵੇਂ ਦੁਕਾਨਾਂ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨਾਂ ਭਿੱੜੀਆਂ ਗਲੀਆਂ ਵਿਚ ਮੌਜੂਦ ਹੋਣ ਕਾਰਨ ਫਾਇਰ ਬ੍ਰਿਗੇਡ ਵਿਭਾਗ ਨੂੰ ਅੱਗ ਤੇ ਕਾਬੂ ਪਾਉਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਗੱਡੀਆਂ ਗਲੀਆਂ ਤੋਂ ਬਾਹਰ ਖੜੀਆਂ ਕਰਕੇ ਪਾਣੀ ਦੀਆਂ ਲੰਬੀਆਂ ਪਾਈਪਾਂ ਅੰਦਰ ਤੱਕ ਲੈ ਜਾ ਕੇ ਅੱਗ ’ਤੇ ਕਾਬੂ ਪਾਇਆ। ਮੌਕੇ ’ਤੇ 6 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੱਗੀਆਂ ਰਹੀਆਂ ਅਤੇ ਕਰੀਬ ਡੇਢ ਘੰਟੇ ਤੋਂ ਵੱਧ ਸਮੇਂ ਦੀ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ ਜਾ ਸਕਿਆ। ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮਾਂ ਤੁਰੰਤ ਮੌਕੇ ਲਈ ਰਵਾਨਾ ਕਰ ਦਿੱਤੀਆਂ ਗਈਆਂ ਸਨ, ਪਰ ਤੰਗ ਗਲੀਆਂ ਕਾਰਨ ਗੱਡੀਆਂ ਨੂੰ ਅੰਦਰ ਲੈ ਜਾਣਾ ਸੰਭਵ ਨਹੀਂ ਸੀ, ਇਸ ਦੇ ਬਾਵਜੂਦ ਵਿਭਾਗ ਨੇ ਲੰਮੀਆਂ ਪਾਈਪਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਉਣ ਵਿਚ ਸਫਲਤਾ ਹਾਸਲ ਕੀਤੀ ਹੈ।

LEAVE A REPLY

Please enter your comment!
Please enter your name here