ਰਮਦਾਸ ਨਗਰ ਕੌਂਸਲ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ/ ਕੌਂਸਲ ਦੀਆਂ 11 ਸੀਟਾਂ ’ਤੇ ਦਰਜ ਕੀਤੀ ਜਿੱਤ/ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਵਧਾਈ

0
3

ਹਲਕਾ ਅਜਨਾਲਾ ਅਧੀਨ ਆਉਂਦੀ ਰਮਦਾਸ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਾਰਟੀ ਨੇ ਇੱਥੇ 11 ਸੀਟਾਂ ਉਤੇ ਜਿੱਤ ਦਰਜ ਕੀਤੀ ਹੈ। ਜਿੱਤ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੀਆਂ ਨਗਰ ਕੌਂਸਲ ਚੋਣਾਂ ਵਿਚ ਚੰਗਾ ਪ੍ਰਦਰਸ਼ਨ ਕੀਤਾ ਪਰ ਨਗਰ ਕੌਂਸਲ ਰਮਦਾਸ ਨੇ ਇਤਿਹਾਸ ਸਿਰਜ ਜਿੱਤ ਦਿੱਤਾ ਅਤੇ ਪਾਰਟੀ ਨੇ ਇੱਥੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੇ ਕੀਤੇ ਵਿਕਾਸ ਕੰਮਾਂ ਉਤੇ ਮੋਹਰ ਹੈ।

LEAVE A REPLY

Please enter your comment!
Please enter your name here