ਧੂਰੀ ਨਗਰ ਕੌਂਸਲ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇਰੂ ਜਿੱਤ/ 21 ’ਚ 19 ਸੀਟਾਂ ’ਤੇ ਕੀਤਾ ਕਬਜ਼ਾ / ਵਿਰੋਧੀਆਂ ਦਾ ਹੋਇਆ ਸਫ਼ਾਇਆ

0
2

ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਮਾਨ ਦੇ ਹਲਕੇ ਧੂਰੀ ਵਿੱਚ ਇਤਿਹਾਸਕ ਅਤੇ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਹੈ। ਧੂਰੀ ਦੇ ਕੁੱਲ 21 ਵਾਰਡਾਂ ਵਿੱਚੋਂ 19ਵਾਰਡਾਂ ‘ਤੇ ‘ਆਪ’ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਦਕਿ ਸਿਰਫ਼ ਇੱਕ ਸੀਟ ਆਜ਼ਾਦ ਉਮੀਦਵਾਰ ਦੇ ਖਾਤੇ ਵਿੱਚ ਗਈ ਹੈ। ਇਸ ਵੱਡੀ ਜਿੱਤ ਤੋਂ ਬਾਅਦ ਧੂਰੀ ਵਿੱਚ ਜਸ਼ਨ ਦਾ ਮਾਹੌਲ ਹੈ।
ਜੇਤੂ ਉਮੀਦਵਾਰਾਂ ਦਾ ਕਹਿਣਾ ਹੈ ਕਿ ਧੂਰੀ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ‘ਤੇ ਪੂਰਨ ਭਰੋਸਾ ਜਤਾਇਆ ਹੈ।   ਇਸ ਮੌਕੇ ਪਾਰਟੀ ਆਗੂਆਂ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਲਈ ਕੋਈ ਜਗ੍ਹਾ ਨਹੀਂ ਹੈ।
 ਵਾਰਡ ਵਾਸੀਆਂ ਵੱਲੋਂ ਵੱਡੀ ਲੀਡ ਨਾਲ ਜਿਤਾਏ ਗਏ ਮੈਡਮ ਅਮਰਜੋਤ ਕੌਰ ਬਾਜਵਾ ਨੇ ਇਸ ਜਿੱਤ ਲਈ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਆਪਣੇ ਵਾਰਡ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀਆਂ ਸਹੂਲਤਾਂ ਜਿਵੇਂ ਕਿ ਮੁਫ਼ਤ ਬਿਜਲੀ, ਸਿਹਤ ਅਤੇ ਸਿੱਖਿਆ ਦੇ ਸੁਧਾਰਾਂ ਨੂੰ ਦੇਖ ਕੇ ਵੋਟ ਪਾਈ ਹੈ।

LEAVE A REPLY

Please enter your comment!
Please enter your name here