Uncategorized ਫਤਿਹਗੜ੍ਹ ਸਾਹਿਬ ਵਿਖੇ ਆਗਣਵਾੜੀ ਵਰਕਰਾਂ ਦੀ ਮੀਟਿੰਗ/ ਜ਼ਿਮਨੀ ਚੋਣਾਂ ਦੌਰਾਨ ਸਰਕਾਰਾਂ ਦੀਆਂ ਨੀਤੀਆਂ ਖਿਲਾਫ ਪ੍ਰਚਾਰ ਦਾ ਐਲਾਨ By admin - May 31, 2025 0 101 Facebook Twitter Pinterest WhatsApp ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਸਰਹਿੰਦ ਵਿਖੇ ਮੀਟਿੰਗ ਕਰ ਕੇ ਸਰਕਾਰਾਂ ਦੀਆਂ ਨੀਤੀਆਂ ਖਿਲਾਫ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਐ। ਜਥੇਬੰਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਪ੍ਰਚਾਰ ਕਰਨ ਦਾ ਐਲਾਨ ਕੀਤਾ। ਆਗੂਆਂ ਨੇ ਕਿਹਾ ਕਿ ਉਹ 4 ਤੋਂ 9 ਜੂਨ ਤਕ ਲੁਧਿਆਣਾ ਵਿਖੇ ਜਾ ਕੇ ਲੋਕਾਂ ਨੂੰ ਸਰਕਾਰਾਂ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਣਗੇ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਵੱਲੋਂ ਆਂਗਨਵਾੜੀ ਨੂੰ ਡਿਜੀਟਲ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਆਂਗਨਵਾੜੀ ਮੁਲਾਜ਼ਮਾਂ ਨੂੰ ਕੋਈ ਮੋਬਾਈਲ ਮੁਹਈਆ ਨਹੀਂ ਕਰਵਾਏ ਜਾ ਰਹੇ ਸਗੋਂ ਉਹਨਾਂ ਨੂੰ ਨਾ ਮਾਤਰ ਮੋਬਾਇਲ ਭੇਤੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਝੂਠੇ ਵਾਅਦਿਆਂ ਸਹਾਰੇ ਚੋਣਾਂ ਜਿੱਤਣ ਦੇ ਰਾਹ ਪਈਆਂ ਹੋਈਆਂ ਨੇ, ਜਿਸ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।