ਮੁਕਤਸਰ ਸਾਹਿਬ ਨਗਰ ਕੌਂਸਲ ’ਚ ਆਪ ਦੀ ਝੰਡੀ/ ਵਿਧਾਇਕ ਜਗਦੀਪ ਕਾਕਾ ਬਰਾੜ ਨੇ ਕੱਢੀ ਜੇਤੂ ਰੈਲੀ/ ਪਾਰਟੀ ਦੇ ਕੰਮਾਂ ’ਤੇ ਮੋਹਰ ਲੱਗਣ ਦਾ ਦਾਅਵਾ

0
2

ਸ੍ਰੀ ਮੁਕਤਸਰ ਸਾਹਿਬ ਵਿਖੇ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਤਕੜਾ ਹੁੰਗਾਰਾ ਮਿਲਿਆ ਹੈ। ਪਾਰਟੀ ਦੀ ਜਿੱਤ ਤੋਂ ਬਾਅਦ ਸਥਾਨਕ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠਾਂ ਵਿਸ਼ਾਲ ਰੈਲੀ ਕੱਢੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਦੇ ਕੀਤੇ ਕੰਮਾਂ ਤੇ ਲੋਕਾਂ ਵੱਲੋਂ ਮੋਹਰ ਲਗਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਬਿਨਾਂ ਕਿਸੇ ਪਾਰਟੀਬਾਜੀ ਅਤੇ ਪੱਖਪਾਤ ਤੋਂ ਲੋਕਾਂ ਦੇ ਕੰਮ ਕੀਤੇ ਜਾਣਗੇ।

LEAVE A REPLY

Please enter your comment!
Please enter your name here