ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਵਿਧਾਇਕ ਧਾਲੀਵਾਲ/ ਨਿਗਮ ਚੋਣਾਂ ’ਚ ਮਿਲੀ ਜਿੱਤ ਲਈ ਕੀਤਾ ਸ਼ੁਕਰਾਨਾ/ ਗੁਰੂ ਘਰ ਮੱਥਾ ਟੇਕ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

0
3

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰਾ ਤੇ ਵਿਧਾਇਕ  ਕੁਲਦੀਪ ਸਿੰਘ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਉਹ ਸ਼ੁਕਰਾਨਾ ਅਦਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸਨੂੰ 2027 ਤੋਂ ਪਹਿਲਾਂ ਦਾ ਸੈਮੀਫਾਈਨਲ ਕਹਿ ਰਹੀ ਸੀ, ਪਰ ਇਹ ਫਾਈਨਲ ਆਮ ਆਦਮੀ ਪਾਰਟੀ ਨੇ ਜਿੱਤ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਹਾਸਲ ਕਰਕੇ ਪੂਰਨ ਬਹੁਮਤ ਨਾਲ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਏਗੀ ਅਤੇ ਨਵਾਂ ਇਤਿਹਾਸ ਰਚੇਗੀ।
ਮਜੀਠਾ ਹਲਕੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ ਕਿ ਮਜੀਠਾ ਵੀ ਆਮ ਆਦਮੀ ਪਾਰਟੀ ਜਿੱਤੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿੱਚ ਕੋਈ ਵਜੂਦ ਨਹੀਂ ਰਹੇਗਾ। ਧਾਲੀਵਾਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਵੀ ਹੁਣ ਅਹਿਸਾਸ ਹੋ ਚੁੱਕਾ ਹੈ ਕਿ ਮਜੀਠਾ ਹਲਕੇ ਵਿੱਚ ਲੋਕ ਬਦਲਾਅ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਜਿੱਥੇ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ, ਉੱਥੇ ਮਾਝਾ ਖੇਤਰ ਅਤੇ ਮਜੀਠਾ ਹਲਕੇ ਵਿੱਚ ਵੀ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।

LEAVE A REPLY

Please enter your comment!
Please enter your name here