ਪਟਿਆਲਾ ਪੁਲਿਸ ਨੇ ਸੁਲਝਾਇਆ ਕਤਲ ਦਾ ਮਾਮਲਾ/ ਸ਼ੱਕੀ ਨੂੰ ਹਿਰਾਸਤ ’ਚ ਲੈ ਕੇ ਜਾਂਚ ਆਰੰਭੀ/ ਪ੍ਰੇਮ ਸਬੰਧਾਂ ਦੇ ਚਲਦਿਆਂ ਅੰਜ਼ਾਮ ਦਿੱਤੀ ਵਾਰਦਾਤ

0
2

ਪਟਿਆਲਾ ਪੁਲਿਸ ਨੇ ਲੜਕੀ ਦਾ ਭੇਦਭਰੀ ਹਾਲਤ ਚ ਕਤਲ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਸੂਤਰਾਂ ਮੁਤਾਬਕ ਘਟਨਾ ਲਈ ਜ਼ਿੰਮੇਵਾਰ ਦੋਸ਼ੀ ਨੂੰ ਟਰੇਸ ਕਰ ਕੇ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਇਹ ਕਤਲ ਪ੍ਰੇਮ ਸਬੰਧਾਂ ਦੇ ਚਲਦਿਆਂ ਕੀਤਾ ਗਿਆ ਸੀ। ਪੁਲਿਸ ਨੇ ਸੀਸੀਟੀਵੀ ਫੁਟੇਜ ਤੇ ਤਕਨੀਕੀ ਸਬੂਤਾਂ ਦੀ ਮਦਦ ਨਾਲ ਦੋਸ਼ੀ ਦਾ ਸੁਰਾਗ ਲਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਛੇਤੀ ਹੀ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ 26 ਮਈ 2026 ਨੂੰ ਡੀਸੀਡਬਲਯੂ ਪੁਲ ਨੇੜੇ ਨੀਲੇ ਰੰਗ ਦੇ ਡਰਮ ਵਿੱਚੋਂ ਮਿਲੀ ਇੱਕ ਅਣਪਛਾਤੀ ਲੜਕੀ ਦੀ ਲਾਸ਼ ਮਿਲੀ ਸੀ। ਪੁਲਿਸ ਵੱਲੋਂ ਤਕਨੀਕੀ ਅਤੇ ਮਨੁੱਖੀ ਸੂਤਰਾਂ ਦੀ ਮਦਦ ਨਾਲ ਲੜਕੀ ਦੀ ਪਛਾਣ ਕਰਕੇ ਉਸ ਦੇ ਪਰਿਵਾਰ ਤੱਕ ਪਹੁੰਚ ਕੀਤੀ ਗਈ। ਮ੍ਰਿਤਕਾ ਦੀ ਪਛਾਣ ਉਸਦੇ ਭਰਾ ਬਬਲੂ ਸ਼ੇਖਰ ਪੁੱਤਰ ਚੰਦਰਸ਼ੇਖਰ ਵਾਸੀ ਪਿੰਡ ਦੇ ਥਾਣਾ ਸਰਾਇਨ ਉਤਰ ਪ੍ਰਦੇਸ਼ ਹਾਲ ਵਾਸੀ ਗੋਪਾਲ ਕਾਲੋਨੀ, ਸਨੌਰ ਰੋਡ, ਪਟਿਆਲਾ ਵੱਲੋਂ ਕੀਤੀ ਗਈ।
ਪੁਲਿਸ ਨੇ ਲੜਕੀ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਅਰਬਨ ਐਸਟੇਟ ਪਟਿਆਲਾ ਵਿਖੇ ਮੁਕੱਦਮਾ ਨੰਬਰ 116 ਮਿਤੀ 26-05-2026 ਅਧੀਨ ਧਾਰਾ 103 ਅਤੇ 238 ਬੀਐਨਐਸ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲਿਸ ਦੇ ਦੱਸਣ ਮੁਤਾਬਕ ਇਹ ਕਤਲ ਆਪਸੀ ਪ੍ਰੇਮ ਸਬੰਧਾਂ ਨਾਲ ਜੁੜੇ ਵਿਵਾਦ ਕਾਰਨ ਕੀਤਾ ਗਿਆ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਸ ਬਾਰੇ ਛੇਤੀ ਖੁਲਾਸੇ ਕੀਤੇ ਜਾਣਗੇ।

LEAVE A REPLY

Please enter your comment!
Please enter your name here