ਪੰਜਾਬ ਅਜਨਾਲਾ ’ਚ ਕਾਂਗਰਸ ਨੇ ਫੂਕਿਆ ਕੇਂਦਰ ਦਾ ਪੂਤਲਾ/ ਤੇਲ ਕੀਮਤਾਂ ਖਿਲਾਫ਼ ਕੀਤੀ ਨਾਅਰੇਬਾਜ਼ੀ By admin - May 30, 2026 0 3 Facebook Twitter Pinterest WhatsApp ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਅੱਜ ਅਜਨਾਲਾ ਵਿੱਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਰੇਬਾਜ਼ੀ ਕਰਦੇ ਹੋਏ ਵਧ ਰਹੀ ਮਹਿੰਗਾਈ ’ਤੇ ਚਿੰਤਾ ਜਤਾਈ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਆਮ ਜਨਤਾ ਉੱਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਦਾ ਖਰਚ ਵਧਣ ਨਾਲ ਹਰ ਜ਼ਰੂਰੀ ਚੀਜ਼ ਮਹਿੰਗੀ ਹੋ ਰਹੀ ਹੈ ਅਤੇ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਰਸੋਈ ਦਾ ਸਮਾਨ ਹੋਵੇ ਜਾਂ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ, ਹਰ ਪਾਸੇ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਲੋਕ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਹੇ ਹਨ ਅਤੇ ਹੁਣ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੁਰੰਤ ਕਟੌਤੀ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਥਾਨਕ ਲੋਕ ਵੀ ਹਾਜ਼ਰ ਰਹੇ।