ਪੰਜਾਬ ਤਰਨ ਤਾਰਨ ’ਚ ਸਰਕਾਰ ਖਿਲਾਫ ਕਿਸਾਨਾਂ ਦਾ ਧਰਨਾ/ ਸਭਰਾਂ ਬਿਜਲੀ ਘਰ ਅੱਗੇ ਸਰਕਾਰ ਖਿਲਾਫ ਨਾਅਰੇਬਾਜ਼ੀ/ ਢਿੱਲੀਆਂ ਤਾਰਾਂ ਤੇ ਕਮਜ਼ੋਰ ਖੰਭਿਆਂ ਦੀ ਦਰੁਸਤੀ ਮੰਗੀ By admin - June 1, 2026 0 2 Facebook Twitter Pinterest WhatsApp ਤਰਨ ਤਾਰਨ ਅਧੀਨ ਆਉਂਦੇ ਸਭਰਾਂ ਬਿਜਲੀ ਘਰ ਅੱਗੇ ਇਕੱਠਾ ਹੋਏ ਕਿਸਾਨਾਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਉਤੇ ਸਹੀ ਢੰਗ ਨਾਲ ਡਿਊਟੀ ਨਾ ਕਰਨ ਦੇ ਇਲਜ਼ਾਮ ਲਾਏ। ਕਿਸਾਨਾ ਕਹਿਣਾ ਸੀ ਕਿ ਉਨ੍ਹਾਂ ਦੇ ਖੇਤਾਂ ਵਿਚ ਕਈ ਥਾਈ ਢਿੱਲੀਆਂ ਤਾਰਾਂ ਤੇ ਕਮਜ਼ੋਰ ਖੰਭਿਆਂ ਕਾਰਨ ਬਿਜਲੀ ਸਪਲਾਈ ਵਿਚ ਦਿੱਕਤ ਆਉਣ ਅਤੇ ਹਾਦਸੇ ਵਾਪਰਨ ਦਾ ਖਤਰਾ ਬਣਿਆ ਹੋਇਆ ਹੈ ਪਰ ਬਿਜਲੀ ਮਹਿਕਮੇ ਦੇ ਅਧਿਕਾਰੀ ਸ਼ਿਕਾਇਤ ਦੇ ਬਾਵਜੂਦ ਕਾਰਵਾਈ ਨਹੀਂ ਕਰ ਰਹੇ। ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਲਵਾਈ ਦੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਪਰ ਖੇਤਾਂ ਵਿੱਚ ਢਿੱਲੀਆਂ ਤਾਰਾਂ ਅਤੇ ਕਮਜ਼ੋਰ ਖੰਭਿਆਂ ਨੂੰ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੇ ਅਜੇ ਤੱਕ ਨਹੀਂ ਕੀਤਾ, ਜਿਸ ਕਾਰਨ ਖੇਤਾਂ ਵਿੱਚ ਬਿਜਲੀ ਨਹੀਂ ਪਹੁੰਚ ਰਹੀ ਅਤੇ ਵੱਡੇ ਵੱਡੇ ਕੱਟ ਲੱਗ ਰਹੇ ਹਨ ਅਤੇ ਜੇ ਇਨ੍ਹਾਂ ਤਾਰਾਂ ਵਿੱਚ ਫਾਲਟ ਪੈਂਦਾ ਹੈ ਤਾਂ ਕਈ ਕਈ ਦਿਨ ਠੀਕ ਨਹੀਂ ਹੁੰਦਾ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਵਿੱਤ ਸਕੱਤਰ ਸਾਹਿਬ ਸਿੰਘ ਸਭਰਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪੱਟੀ ਦੇ ਪ੍ਰਧਾਨ ਸੋਹਣ ਸਿੰਘ ਸਭਰਾਂ ਨੇ ਬਿਜਲੀ ਮਹਿਕਮੇ ਦੇ ਇਧਕਾਰੀਆਂ ਤੇ ਦੋਸ਼ ਲਾਉਂਦੇ ਹੋਏ ਕਿਹਾ ਕੀ ਉਨਾਂ ਵੱਲੋਂ ਅੱਜ ਤੋਂ ਕਈ ਮਹੀਨੇ ਪਹਿਲਾਂ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਕਿਹਾ ਜਾ ਰਿਹਾ ਹੈ ਪਰ ਕੋਈ ਕਾਰਵਾਈ ਨਹੀਂ ਹੋਈ। ਕਿਸਾਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਜਲਦੀ ਹੀ ਕਿਸਾਨਾਂ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਅਤੇ ਬਿਜਲੀ ਘਰਾਂ ਵਿੱਚ ਮੁਲਾਜ਼ਮ ਨਾ ਵਧਾਏ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਪੂਰੇ ਪੰਜਾਬ ਅੰਦਰ ਇਸ ਦਾ ਵੱਡੇ ਪੱਧਰ ਤੇ ਵਿਰੋਧ ਕਰਨਗੀਆਂ।