ਫਤਿਹਗੜ੍ਹ ਚੂੜੀਆਂ ਰੇਲਵੇ ਸਟੇਸ਼ਨ ਦੀ ਜਲਦ ਸੁਧਰੇਗੀ ਹਾਲਤ/ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ/ ਸਟੇਸ਼ਨ ਦਾ ਦੌਰਾ ਕਰ ਕੇ ਹਾਲਾਤ ਦਾ ਲਿਆ ਜਾਇਜ਼ਾ

0
2

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਗੁਰਦਾਸਪੁਰ ਦੇ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸਥਾਨਕ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਟੇਸ਼ਨ ਦੀ ਵਿਗੜੀ ਹਾਲਤ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵੱਲੋਂ ਰੇਲਵੇ ਸਟਨਸ਼ਨ ਦੀ ਮਾੜੀ ਹਾਲਤ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਸਟੇਸ਼ਨ ਦੀ ਹਾਲਤ ਸੁਧਾਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਫਤਿਹਗੜ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਅਤੇ ਅੰਮ੍ਰਿਤਸਰ ਤੱਕ ਜਿੰਨੀਆਂ ਵੀ ਰੇਲਵੇ ਵਿਭਾਗ ਨਾਲ ਸਬੰਧਤ ਮਸਲੇ ਹਨ, ਉਨ੍ਹਾਂ ਨੂੰ ਛੇਤੀ ਹੀ ਹੱਲ ਕਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਹਲਕਾ ਫਤਿਹਗੜ ਚੂੜੀਆਂ ਤੋਂ ਭਾਜਪਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵੱਲੋਂ ਇਸ ਸਬੰਧੀ ਲਗਾਤਾਰ ਯਤਨ ਕੀਤੇ ਜਾ ਰਹੇ ਸਨ, ਜਿਸ ਸਦਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਫਤਿਹਗੜ ਚੂੜੀਆਂ ਰੇਲਵੇ ਸਟੇਸ਼ਨ ਪਹੁੰਚੇ ਜਿੱਥੇ ਉਨਾਂ ਨੇ ਸਟੇਸ਼ਨ ਦੀ ਵਿਗੜੀ ਹੋਈ ਹਾਲਤ ਦਾ ਜਾਇਜਾ ਲਿਆ ਅਤੇ ਇਸ ਮੋਕੇ ਰਵੀਕਰਨ ਸਿੰਘ ਕਾਹਲੋਂ ਅਤੇ ਬੀ ਜੇ ਪੀ ਵਰਕਰਾਂ ਵੱਲੋਂ ਡੇਰਾ ਬਾਬਾ ਨਾਨਕ ਤੋਂ ਲੈ ਕੇ ਅੰਮ੍ਰਿਤਸਰ ਤੱਕ ਰੇਲਵੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾ ਦੱਸੀਆਂ ਜਿਸ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਨੇ ਬਹੁਤ ਸਾਰੀਆਂ ਮੰਗਾਂ ਮੋਕੇ ਤੇ ਹੀ ਫਿਰੋਜਪੁਰ ਡੀ ਐਮ ਨੂੰ ਫੋਨ ਲਾ ਕੇ ਹਲ ਕਰਨ ਲਈ ਅਦੇਸ਼ ਜਾਰੀ ਕੀਤੇ। ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਫਤਿਹਗੜ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਅਤੇ ਅਮਿ੍ਰਤਸਰ ਤੱਕ ਜਿੰਨੀਆਂ ਵੀ ਰੇਲਵੇ ਵਿਭਾਗ ਨਾਲ ਮੰਗਾਂ ਹਨ ਉਨਾਂ ਨੂੰ ਜਲਦ ਹਲ ਕਰਵਾਇਆ ਜਾਵੇਗਾ।
ਰਵਨੀਤ ਬਿੱਟੂ ਨੇ ਭਗਵੰਤ ਮਾਨ ਨੂੰ ਲੈ ਕੇ ਪੱਤਰਕਾਰਾਂ ਵੱਲੋਂ ਪੁਛੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਭਗਵੰਤ ਮਾਨ ਨੇ ਨਗਰ ਕੌਂਸਲ ਚੋਣਾਂ ਜਿੱਤੀਆਂ ਨਹੀਂ ਬਲ ਕੇ ਲੁਟੀਆਂ ਹਨ ਅਤੇ ਧੂਰੀ ਤੋਂ ਬੀਜੇਪੀ ਦੂਸਰੇ ਨੰਬਰ ਤੇ ਆਈ ਹੈ। ਉਨਾਂ ਕਿਹਾ ਕਿ ਜਿਹੜੇ ਅਫਸਰਾਂ ਨੇ ਚੋਣਾਂ ਦੌਰਾਣ ਭਾਜਪਾ ਨਾਲ ਧੱਕੇਸ਼ਾਹੀ ਕੀਤੀ ਹੈ, ਉਨਾਂ ਦੀਆਂ ਲਿਸਟਾਂ ਬਣਾ ਕਿ ਉਨਾਂ ਵਿਰੁਧ ਕਾਰਵਾਈ ਕੀਤੀ ਜਾਵੇਗੀ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਕਰਜਾਈ ਕਰ ਛੱਡਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਧੂਰੀ ਹਲਕਾ ਛੱਡ ਕੇ ਹੋਰ ਹਲਕੇ ’ਚ ਭਜ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਭਾਜਪਾ ਨੇ ਉਨਾਂ ਨੂੰ ਜਿੱਥੇ ਵੀ ਚੋਣ ਲੜਾਉਂਣੀ ਚਾਹੀ ਉਹ ਉਥੋਂ ਹੀ ਲੜਨਗੇ।

LEAVE A REPLY

Please enter your comment!
Please enter your name here