ਪੰਜਾਬ ਲੰਬੀ ਹਲਕੇ ’ਚ ਮੰਤਰੀ ਖੁੱਡੀਆਂ ਨੇ ਵੰਡੀਆਂ ਫੂਡ ਕਿੱਟਾਂ/ 25 ਹਜ਼ਾਰ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਸਹੂਲਤ/ ਲੋਕਾਂ ਨੇ ਕੈਬਨਿਟ ਮੰਤਰੀ ਤੇ ਸਰਕਾਰ ਦਾ ਕੀਤਾ ਧੰਨਵਾਦ By admin - June 1, 2026 0 2 Facebook Twitter Pinterest WhatsApp ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਅੰਦਰ ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਫੂਡ ਕਿੱਟਾਂ ਵੰਡੀਆਂ ਗਈਆਂ। ਆਪਣੇ ਸੰਬੋਧਨ ਵਿਚ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਲੰਬੀ ਹਲਕੇ ਲਈ ਭੇਜੀਆਂ ਫੂਡ ਕਿੱਟਾਂ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਨੂੰ ਵੰਡਂਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸੇ ਤਹਿਤ ਪਿੰਡ ਖੁੱਡੀਆਂ ਗੁਲਾਬ ਸਿੰਘ ਲਈ 404 ਕਿੱਟਾਂ ਅਤੇ ਖੁੱਡੀਆਂ ਮਹਾ ਸਿੰਘ ਲਈ 263 ਕਿੱਟਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੰਬੀ ਹਲਕੇ ਲਈ ਕੁੱਲ 25,000 ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਕਿੱਟਾਂ ਵੀ ਛੇਤੀ ਵੰਡ ਦਿੱਤੀਆਂ ਜਾਣਗੀਆਂ। ਇਸੇ ਦੌਰਾਨ ਲਾਭਪਾਤਰੀ ਲੋਕਾਂ ਨੇ ਸਰਕਾਰ ਤੇ ਮੰਤਰੀ ਦਾ ਧੰਨਵਾਦ ਕੀਤਾ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਫੂਡ ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ 2 ਕਿਲੋ ਮਾਹ ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਹੋਵੇਗਾ ਤਾਂ ਜੋ ਪਰਿਵਾਰਾਂ ਨੂੰ ਪੂਰਾ ਪੋਸ਼ਣ ਮਿਲ ਸਕੇ। ਸ. ਖੁੱਡੀਆਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਕੁੱਲ 25,000 ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਬਾਕੀ ਰਹਿੰਦੀਆਂ ਕਿੱਟਾਂ ਵੀ ਅਗਲੇ ਕੁਝ ਦਿਨਾਂ ਵਿੱਚ ਪਹੁੰਚ ਜਾਣਗੀਆਂ, ਜਿਸ ਨਾਲ ਲਾਭਪਾਤਰੀਆਂ ਨੂੰ ਸਮੇਂ ਸਿਰ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਲੋੜਵੰਦ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁਲਾਜ਼ਮਾਂ ਦੇ ਭਵਿੱਖ ਲਈ ਬਹੁਤ ਅਹਿਮ ਫੈਂਸਲਾ ਹੈ।