ਫਤਹਿਗੜ੍ਹ ਸਾਹਿਬ ’ਚ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ/ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਅਲਵਿਦਾ/ ਕੋਰ ਕਮੇਟੀ ਮੈਂਬਰੀ ਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

0
3

ਫ਼ਤਿਹਗੜ੍ਹ ਸਾਹਿਬ ਵਿਖੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਮਰਿੰਦਰ ਸਿੰਘ ਲਿਬੜਾ ਨੇ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਅਮਰਿੰਦਰ ਸਿੰਘ ਲਿਬੜਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਕੋਰ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ. ਲਿਬੜਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਬਹੁਤ ਸੋਚ-ਸਮਝ ਕੇ ਅਤੇ ਹਲਕੇ ਦੇ ਵਰਕਰਾਂ ਦੀ ਭਾਵਨਾਵਾਂ ਨੂੰ ਦੇਖਦੇ ਹੋਏ ਲਿਆ ਹੈ। ਉਨ੍ਹਾਂ ਸਾਫ਼ ਕੀਤਾ ਕਿ ਮੌਜੂਦਾ ਹਾਲਾਤ ਵਿੱਚ ਪਾਰਟੀ ਅੰਦਰ ਵਰਕਰਾਂ ਦੀ ਆਵਾਜ਼ ਨੂੰ ਅਣਗੌਲਿਆ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣਾ ਪਿਆ।
ਆਪਣੇ ਅਗਲੇ ਸਿਆਸੀ ਕਦਮ ਬਾਰੇ ਬੋਲਦਿਆਂ ਲਿਬੜਾ ਨੇ ਕਿਹਾ ਕਿ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਨਹੀਂ ਹਨ। ਉਨ੍ਹਾਂ ਦੱਸਿਆ ਕਿ ਉਹ ਬਹੁਤ ਜਲਦ ਆਪਣੇ ਸਮਰਥਕਾਂ, ਹਲਕੇ ਦੇ ਮੋਹਤਬਰਾਂ ਅਤੇ ਵਰਕਰਾਂ ਨਾਲ ਇੱਕ ਵਿਸ਼ੇਸ਼ ਸਲਾਹ-ਮਸ਼ਵਰਾ ਮੀਟਿੰਗ ਕਰਨਗੇ। ਇਸ ਬੈਠਕ ਵਿੱਚ ਜੋ ਵੀ ਸਰਬਸੰਮਤੀ ਨਾਲ ਫੈਸਲਾ ਲਿਆ ਜਾਵੇਗਾ, ਉਸ ਮੁਤਾਬਕ ਹੀ ਉਹ ਕਿਸੇ ਦੂਜੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਅਗਲਾ ਐਲਾਨ ਕਰਨਗੇ। ਲਿਬੜਾ ਦੇ ਇਸ ਅਸਤੀਫ਼ੇ ਨਾਲ ਇਲਾਕੇ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲਣ ਦੀ ਉਮੀਦ ਹੈ।

LEAVE A REPLY

Please enter your comment!
Please enter your name here