ਪੰਜਾਬ ਸੰਗਰੂਰ ਡਿਪਟੀ ਕਮਿਸ਼ਨਰ ਨੂੰ ਸਿੱਖ ਜਥੇਬੰਦੀਆਂ ਦਾ ਮੰਗ ਪੱਤਰ/ ਸਿੱਖ ਤੇ ਪੰਜਾਬ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਕਾਰਵਾਈ ਮੰਗੀ/ ਪਰਮਿੰਦਰ ਢੀਂਡਸਾਂ ਸਮੇਤ ਕਈ ਆਗੂ ਰਹੇ ਮੌਜੂਦ By admin - June 1, 2026 0 2 Facebook Twitter Pinterest WhatsApp ਪੰਜਾਬ ਅਤੇ ਸਿੱਖ ਜਗਤ ਨਾਲ ਜੁੜੇ ਕਈ ਅਹਿਮ ਮਸਲਿਆਂ ਨੂੰ ਲੈ ਕੇ ਅੱਜ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਸਾਹਿਬ ਨਾਂ ਮੰਗ ਪੱਤਰ ਸੌਂਪੇ ਗਏ। ਮੰਗ ਪੱਤਰ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸੰਬੰਧਿਤ ਕਈ ਗੰਭੀਰ ਮੁੱਦਿਆਂ ‘ਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸੇ ਤਹਿਤ ਸੰਗਰੂਰ ਡਿਪਟੀ ਕਮਿਸ਼ਨਰ ਨੂੰ ਵੀ ਪੰਥਕ ਆਗੂਆਂ ਨੇ ਮੰਗ ਪੱਤਰ ਸੌਂਪਿਆ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਤੇ ਪੰਥ ਦੇ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਦੇ ਹੱਲ ਲਈ ਰਾਜਪਾਲ ਦਾ ਨਾਮ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਮੰਗਾਂ ਵਿੱਚ ਸਿੱਖ ਜਗਤ ਅਤੇ ਪੰਜਾਬ ਦੇ ਕਈ ਇਮੀਡੀਏਟ ਮਸਲੇ ਸ਼ਾਮਿਲ ਹਨ। ਇਸ ਮੰਗ ਪੱਤਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਕਾਨੂੰਨ ਵਿੱਚ ਸੋਧ ਕਰਨ, ਅਖਬਾਰਾਂ ਅਤੇ ਫਲੈਕਸਾਂ ‘ਤੇ ਲੱਗਣ ਵਾਲੀਆਂ ਇਤਰਾਜ਼ਯੋਗ ਫੋਟੋਆਂ ਨੂੰ ਬੰਦ ਕਰਨ ਦੀ ਮੰਗ ਉਠਾਈ ਗਈ ਹੈ, ਤਾਂ ਜੋ ਸੰਗਤ ਦੇ ਮਨਾਂ ਵਿੱਚ ਮੌਜੂਦ ਖਦਸ਼ੇ ਦੂਰ ਕੀਤੇ ਜਾ ਸਕਣ। ਇਸ ਤੋਂ ਇਲਾਵਾ, ਸ਼੍ਰੀ ਹਜ਼ੂਰ ਸਾਹਿਬ ਵਿਖੇ 3 ਫੁੱਟੀ ਸ਼੍ਰੀ ਸਾਹਿਬ ਰੱਖਣ ਵਾਲੇ ਦੁਕਾਨਦਾਰਾਂ ‘ਤੇ ਦਰਜ ਕੀਤੇ ਗਏ ਪਰਚਿਆਂ ਦਾ ਮੁੱਦਾ ਵੀ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ। ਆਗੂਆਂ ਨੇ ਇਸ ਨੂੰ ਮੰਦਭਾਗੀ ਘਟਨਾ ਦੱਸਦਿਆਂ ਮਹਾਰਾਸ਼ਟਰ ਸਰਕਾਰ ਤੋਂ ਤੁਰੰਤ ਇਹਨਾਂ ਪਰਚਿਆਂ ਨੂੰ ਵਾਪਸ ਲੈਣ ਅਤੇ ਦੋਸ਼ੀ ਅਫਸਰਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਦਾ ਮਸਲਾ ਅੰਤਰਰਾਸ਼ਟਰੀ ਕਾਨੂੰਨਾਂ ਮੁਤਾਬਕ ਹੱਲ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮੁੱਦਿਆਂ ‘ਤੇ ਵੀ ਕੇਂਦਰ ਸਰਕਾਰ ਦਾ ਧਿਆਨ ਦੁਆਇਆ ਗਿਆ ਹੈ। ਕਿਸਾਨੀ ਬਾਰੇ ਗੱਲ ਕਰਦਿਆਂ ਆਗੂਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਵੀ ਫਸਲਾਂ ‘ਤੇ ਐਮ.ਐਸ.ਪੀ. ਦੀ ਗਾਰੰਟੀ ਕਾਨੂੰਨੀ ਤੌਰ ‘ਤੇ ਲਾਗੂ ਕੀਤੀ ਜਾਵੇ, ਤਾਂ ਜੋ ਇੱਥੋਂ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਇੱਕ ਹੋਰ ਵੱਡੀ ਮੰਗ ਰੱਖੀ ਗਈ ਹੈ ਕਿ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ‘ਸ਼੍ਰੀ ਗੁਰੂ ਤੇਗ ਬਹਾਦਰ ਜੀ’ ਦੇ ਨਾਂ ‘ਤੇ ਰੱਖਿਆ ਜਾਵੇ। ਆਗੂਆਂ ਦਾ ਕਹਿਣਾ ਹੈ ਕਿ ਜੇਕਰ ਇਹਨਾਂ ਮੰਗਾਂ ‘ਤੇ ਜਲਦੀ ਗੌਰ ਨਾ ਕੀਤੀ ਗਈ, ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।