ਗੁਰਦਾਸਪੁਰ ਪੁਲਿਸ ਨੇ ਕੌਂਸਲ ਚੋਣਾਂ ਨੂੰ ਲੈ ਕੇ ਵਧਾਈ ਚੌਕਸੀ/ ਦੇਰ ਰਾਤ ਤਕ ਸਪੈਸ਼ਲ ਨਾਕੇ ਲਾ ਕੇ ਕੀਤੀ ਚੈਕਿੰਗ/ ਲਗਾਤਾਰ ਕੱਢੇ ਜਾ ਰਹੇ ਫਲੈਗ ਮਾਰਚ

0
2

ਗੁਰਦਾਸਪੁਰ ਵਿੱਚ 13 ਜੂਨ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜਿਲ੍ਹਾਂ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੋ ਗਈ ਹੈ। ਪੁਲਿਸ ਵੱਲੋਂ ਸ਼ਹਿਰ ਦੇ ਹਰ ਇਲਾਕੇ ਵਿੱਚ ਫਲੈਗ ਮਾਰਚ, ਰੂਟ ਮਾਰਚ ਕੱਢਣ ਦੇ ਨਾਲ ਨਾਲ ਵੱਖ ਵੱਖ ਇਲਾਕਿਆਂ ਵਿੱਚ ਸਪੈਸ਼ਲ ਨਾਕੇਬੰਦੀ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਆਉਣ ਜਾਣ ਵਾਲੀ ਹਰ ਗੱਡੀ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਡੀ.ਕੇ ਚੌਧਰੀ ਨੇ ਕਿਹਾ ਕਿ 13 ਜੂਨ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੌਰਾਨ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ ਅਤੇ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਜਾਂ ਗੜਬੜੀ  ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਅਤੇ ਰੂਟ ਮਾਰਚ ਕੱਢੇ ਜਾ ਰਹੇ ਹਨ। ਇਸ ਦੇ ਨਾਲ ਹੀ ਸ਼ਰਾਰਤੀ ਅੰਸਰਾਂ ਤੇ ਨਜ਼ਰ ਰੱਖਣ ਲਈ ਸਪੈਸ਼ਲ ਨਕੇਬੰਦੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਚੋਣਾਂ ਲਈ ਸਪੈਸ਼ਲ ਫੋਰਸ ਵੱਖ-ਵੱਖ ਜਿਲਿਆਂ ਤੋਂ ਮੰਗਵਾਈ ਗਈ ਹੈ ਅਤੇ ਸੰਵੇਦਨਸ਼ੀਲ ਬੂਥਾਂ ਦੀ ਵੀ ਚੰਗੀ ਤਰ੍ਹਾਂ ਨਾਲ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਜਿੱਥੇ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਲਗਾਤਾਰ ਤੈਨਾਤ ਰਹਿਣਗੀਆਂ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ।

LEAVE A REPLY

Please enter your comment!
Please enter your name here