ਬਠਿੰਡਾ ’ਚ ਔਰਤ ਤੋਂ ਤੰਗ ਆਏ ਡਰਾਈਵਰ ਵੱਲੋਂ ਖੁਦਕੁਸ਼ੀ/ ਔਰਤ ਤੇ ਪਰਿਵਾਰ ’ਤੇ ਪ੍ਰੇਸ਼ਾਨ ਕਰਨ ਦੇ ਲਾਏ ਇਲਜ਼ਾਮ/ ਮਰਨ ਤੋਂ ਪਹਿਲਾਂ ਬਣਾਈ ਵੀਡੀਓ, ਪੁਲਿਸ ਕਰ ਰਹੀ ਜਾਂਚ

0
2

ਬਠਿੰਡਾ ਦੇ ਥਾਣਾ ਤਲਵੰਡੀ ਸਾਬੋ ਅਧੀਨ ਆਉਂਦੇ ਪਿੰਡ ਜਗਾਰਾਮ ਤੀਰਥ ਵਿਖੇ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਚਰਨਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੇ ਖੁਦਕੁਸ਼ੀ ਤੋਂ ਪਹਿਲਾਂ ਇਕ ਵੀਡੀਓ ਬਣਾਈ, ਜਿਸ ਵਿਚ ਉਸ ਨੇ ਇਕ ਔਰਤ ਤੇ ਉਸ ਦੇ ਪਰਿਵਾਰ ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਹਨ। ਵੀਡੀਓ ਵਿਚ ਕੀਤੇ ਦਾਅਵੇ ਮੁਤਾਬਕ ਚਰਨਪ੍ਰੀਤ ਸਿੰਘ ਪਿਛਲੇ 4 ਸਾਲਾਂ ਤੋਂ ਇਕ ਔਰਤ ਨਾਲ ਰਿਲੇਸ਼ਨਸ਼ਿਪ ਵਿਚ ਰਹਿ ਰਿਹਾ ਸੀ, ਜਿਸ ਨੇ ਆਪਣੀ ਲੜਕੀ ਨੂੰ ਬਾਹਰ ਭੇਜਣ ਲਈ ਉਸ ਤੋਂ ਸਾਢੇ 4 ਲੱਖ ਰੁਪਏ ਉਧਾਰ ਲਏ ਅਤੇ ਜਦੋਂ ਉਸ ਨੇ ਪੈਸੇ ਵਾਪਸ ਮੰਗੇ ਤਾਂ ਉਸ ਨੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਵੀਡੀਓ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here