ਲੁਧਿਆਣਾ ਡੀਸੀ ਦਫਤਰ ਅੱਗੇ ਕਿਸਾਨਾਂ ਦਾ ਧਰਨਾ/ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ/ ਡੀਸੀ ਨੂੰ ਸੌਂਪਿਆ ਮੰਗ ਪੱਤਰ

0
3

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਅੱਜ ਲੁਧਿਆਣਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਆਰੋਪ ਲਗਾਇਆ ਕਿ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਵਿੱਚੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ, ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ, ਫਸਲਾਂ ਦੀਆਂ ਕੀਮਤਾਂ ਵਿੱਚ ਵਾਧਾ, ਬਿਜਲੀ ਸੋਧ ਕਾਨੂੰਨ ਦਾ ਵਿਰੋਧ, ਕਿਸਾਨਾਂ ਲਈ ਕਰਜ਼ਾ ਮੁਆਫੀ ਆਦਿ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਂਦੇ ਦਿਨਾਂ ਦੌਰਾਨ ਐਸਕੇਐਮ ਵੱਲੋਂ ਅਗਲੀ ਰਣਨੀਤੀ ਐਲਾਨੀ ਆਵੇਗੀ।

LEAVE A REPLY

Please enter your comment!
Please enter your name here