ਗੁਰਦਾਸਪੁਰ ’ਚ ਹੜਤਾਲੀ ਸੇਵਾ ਕੇਂਦਰ ਮੁਲਾਜਮਾਂ ਨੂੰ ਮਿਲੇ ਰਮਨ ਬਹਿਲ/ ਮੰਗਾਂ ਮੁੱਖ ਮੰਤਰੀ ਮਾਨ ਤੱਕ ਪਹੁੰਚਾਉਣ ਦਾ ਕੀਤਾ ਵਾਅਦਾ

0
2

 

ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਅੱਜ ਸੇਵਾ ਕੇਂਦਰਾਂ ਦੇ ਮੁਲਾਜਮਾਂ ਦੇ ਧਰਨੇ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਧਰਨੇ ਤੇ ਬੈਠੇ ਮੁਲਾਜਮਾਂ ਨਾਲ ਗੱਲਬਾਤ ਕੀਤੀ। ਰਮਨ ਬਹਿਲ ਨੇ ਕਿਹਾ ਕਿ ਸਰਕਾਰ ਵੱਲੋਂ 65 ਹਜ਼ਾਰ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨਾ ਚਾਹੁੰਦੀ ਹੈ, ਇਸ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੀ ਪੱਕੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਉਹ ਫਿਰ ਵੀ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾਣਗੇ ਅਤੇ ਉਨ੍ਹਾਂ ਨੂੰ ਇਨ੍ਹਾਂ ਦੀ ਮੰਗ ਜਲਦੀ ਮੰਨੇ ਜਾਣ ਦੀ ਉਮੀਦ ਹੈ।

LEAVE A REPLY

Please enter your comment!
Please enter your name here