ਅੰਮ੍ਰਿਤਸਰ ’ਚ ਏਕ ਭਾਰਤ ਸ੍ਰੇਸ਼ਠ ਭਾਰਤ ਤਹਿਤ ਸਾਇਕਲ ਰੈਲੀ/ ਬੀਐਸਐਫ ਵੱਲੋਂ ਕੱਢੀ ਰੈਲੀ ਚ ਬੱਚਿਆਂ ਤੇ ਨੌਜਵਾਨਾਂ ਨੇ ਕੀਤੀ ਸ਼ਿਰਕਤ/ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦਾ ਦਿੱਤਾ ਸੁਨੇਹਾ

0
30

ਸੀਮਾ ਸੁਰੱਖਿਆ ਬਲ (ਬੀਐਸਐਫ) ਦੁਆਰਾ “ਏਕ ਭਾਰਤ ਸ੍ਰੇਸ਼ਠ ਭਾਰਤ” ਪ੍ਰੋਗਰਾਮ ਤਹਿਤ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਭਾਰਤ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹੈ ਜਿਸਦਾ ਉਦੇਸ਼ ਦੇਸ਼ ਦੀ ਸੱਭਿਆਚਾਰਕ ਵਿਭਿੰਨਤਾ ਵਿੱਚ ਏਕਤਾ ਦਾ ਜਸ਼ਨ ਮਨਾਉਣਾ ਹੈ। ਇਹ ਰੈਲੀ ਜੇਸੀਪੀ ਅਟਾਰੀ ਤੋਂ ਸ਼ੁਰੂ ਹੋ ਕੇ 12 ਕਿਲੋਮੀਟਰ ਸਫਰ ਤੈਅ ਕਰ ਕੇ ਬੀਓਪੀ ਰਾਜਾਤਾਲ ਜਾ ਕੇ ਸਮਾਪਤ ਹੋਈ। ਰੈਲੀ ਵਿਚ ਬੱਚਿਆਂ, ਨੌਜਵਾਨਾਂ ਤੋਂ ਇਲਾਵਾ ਵੱਖ ਵੱਖ ਵਰਗਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।  ਰੈਲੀ ਨੂੰ ਬੀਐਸਐਫ ਦੇ ਡੀਆਈਜੀ ਐਸਐਸ ਚੰਦੇਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਲੋਕਾਂ ਨੂੰ ਰਾਸ਼ਟਰੀ ਏਕਤਾ ਲਈ ਭਾਈਚਾਰਕ ਸਾਂਝ ਨੂੰ ਹੋਰ ਪਕੇਰਾ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਵਿੱਚ ਡੀਆਈਜੀ ਚੰਦੇਲ ਨੇ ਕਿਹਾ, “ਇਹ ਰੈਲੀ ਨਾ ਸਿਰਫ਼ ਸਰੀਰਕ ਸਿਹਤ ਨੂੰ ਉਤਸ਼ਾਹਿਤ ਕਰਦੀ ਹੈ, ਸਗੋਂ ਰਾਸ਼ਟਰੀ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਵੀ ਦਿੰਦੀ ਹੈ।” ਉਨ੍ਹਾਂ ਨੇ ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਲਈ ਵਧਾਈ ਦਿੱਤੀ। ਰੈਲੀ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਰਸਤੇ ਵਿੱਚ ਸਥਾਨਕ ਲੋਕ ਵੀ ਦੇਸ਼ ਭਗਤੀ ਦੇ ਨਾਅਰਿਆਂ ਅਤੇ ਤਾੜੀਆਂ ਨਾਲ ਰੈਲੀ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਉਤਸ਼ਾਹਿਤ ਕਰਦੇ ਦੇਖੇ ਗਏ। ਇਸ ਮੌਕੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਬੀਐਸਐਫ ਵੱਲੋਂ ਬਹੁਤ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਦੇ ਨਾਲ ਸਾਡੀ ਨੌਜਵਾਨ ਪੀੜੀ ਨਸ਼ੇ ਤੋਂ ਦੂਰ ਰਵੇਗੀ ਤੇ ਆਪਣੇ ਸਿਹਤ ਵੱਲ ਧਿਆਨ ਦਵੇਗੀ। ਉੱਥੇ ਹੀ ਉਹਨਾਂ ਕਿਹਾ ਕਿ ਬੀਐਸਐਫ ਵੱਲੋਂ ਪਿੰਡਾਂ ਦੇ ਵਿੱਚ ਮੈਡੀਕਲ ਕੈਂਪ ਵੀ ਲਗਾਣੇ ਚਾਹੀਦੇ ਹਨ ਤਾਂ ਜੋ ਲੋਕ ਬਿਮਾਰੀਆਂ ਤੋਂ ਬਚ ਸਕਣ ਉੱਥੇ ਹੀ ਉਹਨਾਂ ਕਿਹਾ ਕਿ ਇਸ ਦੇ ਨਾਲ ਨਾਲ ਬੀਐਸਐਫ ਨੂੰ ਨੌਜਵਾਨਾਂ ਨੂੰ ਰੋਜ਼ਗਾਰ ਵੀ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here