ਪੰਜਾਬ ਗੁਰਦਾਸਪੁਰ ਨਿਗਮ ਚੋਣਾਂ ’ਚ ਭਾਜਪਾ ਦੀ ਸਰਗਰਮੀ/ ਸਾਰੇ 29 ਵਾਰਡਾਂ ਤੋਂ ਉਤਾਰੇ ਆਪਣੇ ਉਮੀਦਵਾਰ/ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਨੇ ਉਮੀਦਵਾਰਾਂ ਨੂੰ ਦਿੱਤੀ ਵਧਾਈ By admin - June 3, 2026 0 2 Facebook Twitter Pinterest WhatsApp ਭਾਜਪਾ ਨੇ ਗੁਰਦਾਸਪੁਰ ਨਗਰ ਨਿਗਮ ਦੀਆਂ ਸਾਰੀਆਂ 29 ਸੀਟਾਂ ਤੋਂ ਆਪਣੇ ਉਮੀਦਵਾਰ ਉਤਾਰ ਦਿੱਤੇ ਨੇ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਨੇ ਪਾਰਟੀ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਨੇ ਜਿਲ੍ਹੇ ਭਰ ਅੰਦਰ ਮਜਬੂਤ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ, ਜਿਸ ਦੇ ਚਲਦਿਆਂ ਪਾਰਟੀ ਨੂੰ ਚੰਗਾ ਹੁੰਗਾਰਾ ਮਿਲਣ ਦੀ ਆਸ ਹੈ। ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਭਾਜਪਾ ਆਗੂ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਚੋਣਾਂ ਦੌਰਾਨ ਧਾਦਲੀ ਕਰ ਕੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਗੰਦਗੀ ਤੇ ਕੂੜੇ ਕਾਰਨ ਮੰਦੜੇ ਹਾਲ ਹਨ ਤੇ ਭਾਜਪਾ ਦੀ ਜਿੱਤ ਤੋਂ ਬਾਅਦ ਇਸ ਦਾ ਪਹਿਲ ਦੇ ਆਧਾਰ ਦੇ ਹੱਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਗਾਰੰਟੀਆਂ ਦੇ ਨਾਂ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਅਤੇ 10 ਲੱਖ ਦੇ ਹੈਲਥ ਬੀਮਾ ਕਾਰਡ ਦੇਣ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ ਹਨ। ਅੰਤ ਵਿੱਚ ਬਘੇਲ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ‘ਕੰਮ’ ਦੇ ਆਧਾਰ ‘ਤੇ ਵੋਟਾਂ ਮੰਗ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਜਨ-ਹਿਤੈਸ਼ੀ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਦਾ ਲਾਭ ਲੈਣ ਲਈ ਉਤਸ਼ਾਹਿਤ ਕਰਨ ਦਾ ਭਰੋਸਾ ਦਿੱਤਾ।