ਫਰੀਦਕੋਟ ਅਦਾਲਤ ਤੋਂ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਰਾਹਤ/ ਮਨਜ਼ੂਰ ਕੀਤੀ ਅੰਤਰਿਮ ਜ਼ਮਾਨਤ/ ਜਾਂਚ ’ਚ ਸਹਿਯੋਗ ਦੇ ਹੁਕਮ, 9 ਜੂਨ ਪਈ ਅਗਲੀ ਤਰੀਕ

0
2

ਫਰੀਦਕੋਟ ਅਦਾਲਤ ਨੇ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਚੋਣ ਪ੍ਰਕਿਰਿਆ ਦੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੰਤਮਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਅਕਾਲੀ ਆਗੂ ਦੀ ਗ੍ਰਿਫਤਾਰੀ ਤੇ ਰੋਕ ਲਾਉਂਦਿਆਂ ਉਸ ਨੂੰ ਪੁਲਿਸ ਜਾਂਚ ਵਿਚ ਸਹਿਯੋਗ ਦੇ ਹੁਕਮ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 9 ਜੂਨ ਨੂੰ ਹੋਵੇਗੀ। ਇਹ ਮਾਮਲਾ ਰਿਟਰਨਿੰਗ ਅਫਸਰ-ਕਮ-ਐਸਡੀਐਮ ਦੀ ਸ਼ਿਕਾਇਤ ‘ਤੇ ਦਾਇਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ, ਅਕਾਲੀ ਆਗੂ ਬੰਟੀ ਰੋਮਾਣਾ ਨੇ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਉਤੇ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।
ਜਾਣਕਾਰੀ ਅਨੁਸਾਰ, ਫਰੀਦਕੋਟ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ 18 ਮਈ, 2026 ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਰਿਟਰਨਿੰਗ ਅਫ਼ਸਰ-ਕਮ-ਐਸਡੀਐਮ ਦੇ ਦਫ਼ਤਰ ਵਿੱਚ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਧਮਕੀਆਂ ਦੇਣ ਦੇ ਦੋਸ਼ ਵਿੱਚ ਬੰਟੀ ਰੋਮਾਣਾ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਵਿਰੁੱਧ 21 ਮਈ, 2026 ਨੂੰ ਸਿਟੀ ਫਰੀਦਕੋਟ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਰਿਟਰਨਿੰਗ ਅਫਸਰ-ਕਮ-ਐਸਡੀਐਮ ਦੀ ਸ਼ਿਕਾਇਤ ‘ਤੇ ਦਾਇਰ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ, ਅਕਾਲੀ ਆਗੂ ਬੰਟੀ ਰੋਮਾਣਾ ਨੇ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਮੰਗਲਵਾਰ ਨੂੰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਨੇ ਪਟੀਸ਼ਨ ‘ਤੇ ਸੁਣਵਾਈ ਕੀਤੀ ਅਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਪੁਲਿਸ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਵੀ ਰੋਕ ਦਿੱਤਾ ਅਤੇ ਬੰਟੀ ਰੋਮਾਣਾ ਨੂੰ ਜਾਂਚ ਵਿੱਚ ਪੂਰਨ ਸਹਿਯੋਗ ਦੇ ਨਿਰਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here