ਪੰਜਾਬ ਚੰਡੀਗੜ੍ਹ ਵਿਖੇ ਕੇਵਲ ਢਿੱਲੋਂ ਦੀ ਤਾਜਪੋਸੀ ਸਮਾਗਮ/ ਪੰਜਾਬ ਭਾਜਪਾ ਪ੍ਰਧਾਨਗੀ ਅਹੁਦੇ ਦੀ ਸੰਭਾਲੀ ਕਮਾਨ/ ਹਰਿਆਣਾ ਸੀਐਮ ਸੈਣੀ ਸਮੇਤ ਲੀਡਰਸ਼ਿਪ ਰਹੀ ਮੌਜੂਦ By admin - June 3, 2026 0 2 Facebook Twitter Pinterest WhatsApp ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਸਬੰਧੀ ਅੱਜ ਭਾਜਪਾ ਦੇ ਸੈਕਟਰ-37 ਵਿਚਲੇ ਸੂਬਾਈ ਦਫਤਰ ਵਿਖੇ ਵਿਸ਼ੇਸ਼ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਣੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ। ਕੇਵਲ ਸਿੰਘ ਢਿੱਲੋਂ ਨੇ ਆਪਣਾ ਅਹੁਦਾ ਧਾਰਮਿਕ ਰੀਤੀ-ਰਿਵਾਜਾਂ ਨਾਲ ਗੁਰੂ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਸਾਂਭਿਆ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ, ਇਸ ਦੇ ਨਾਲ ਹੀ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪਹਿਰਾ ਦਿੱਤਾ ਜਾਵੇਗਾ।