ਮੁੱਖ ਮੰਤਰੀ ਮਾਨ ਦਾ ਨਿੱਜੀ ਸਕੂਲਾਂ ’ਤੇ ਵੱਡਾ ਐਕਸ਼ਨ/ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ ਸਕੂਲ/ ਵਿਦਿਆਰਥਣ ਖੁਦਕੁਸ਼ੀ ਮਾਮਲੇ ਤੋਂ ਬਾਅਦ ਲਿਆ ਫੈਸਲਾ

0
3

 

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਨਿੱਜੀ ਸਕੂਲ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਮਾਮਲੇ ਉਤੇ ਦੁੱਖ ਪ੍ਰਗਟ ਕਰਦਿਆਂ ਨਿੱਜੀ ਸਕੂਲਾਂ ਨੂੰ ਲੈ ਕੇ ਸਖਤ ਫੈਸਲਾ ਲਿਆ ਹੈ। ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲੇ ਮੁਤਾਬਕ ਹੁਣ ਪੰਜਾਬ ਦੇ ਨਿੱਜੀ ਸਕੂਲ 5 ਫੀਸਦੀ ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਕਾਨੂੰਨ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 15 ਫੀਸਦ ਤੋਂ ਵੱਧ ਫੀਸ ਵਸੂਲਣ ਵਾਲੇ ਸਕੂਲ ਪ੍ਰਬੰਧਕਾਂ ਤੋਂ ਵਿਦਿਆਰਥੀਆਂ ਦੀ ਫੀਸ ਵੀ ਵਾਪਸ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੂਬੇ ਵਿੱਚ ਇੱਕ ਸਾਲ ਦੌਰਾਨ 5 ਫੀਸਦ ਤੋਂ ਵੱਧ ਫੀਸ ਵਧਾਉਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਨੇ ਇਹ ਫੈਸਲਾ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਦੇਣ ਅਤੇ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ‘ਤੇ ਨੱਥ ਪਾਉਣ ਲਈ ਕੀਤਾ ਗਿਆ ਹੈ। ਸਰਕਾਰ ਵੱਲੋਂ ਤੈਅ ਕੀਤੇ ਗਏ ਨਵੇਂ ਨਿਯਮਾਂ ਮੁਤਾਬਕ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲ ਵਿਚ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ। ਸਰਕਾਰ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਹ ਵੀ ਸਾਫ਼ ਕਰ ਦਿੱਤਾ ਹੈ ਕਿ ਜਿਹੜੇ ਪ੍ਰਾਈਵੇਟ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ 15 ਪ੍ਰਤੀਸ਼ਤ ਤੋਂ ਜ਼ਿਆਦਾ ਫ਼ੀਸ ਵਧਾਈ ਹੈ, ਉਨ੍ਹਾਂ ਨੂੰ ਵਾਧੂ ਫ਼ੀਸ ਹਰ ਹਾਲ ‘ਚ ਮਾਪਿਆਂ ਨੂੰ ਵਾਪਸ ਮੋੜਨੀ ਪਵੇਗੀ। ਸਰਕਾਰ ਦੇ ਇਸ ਕਦਮ ਨਾਲ ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ਤੋਂ ਪਰੇਸ਼ਾਨ ਮਾਪਿਆਂ ਨੇ ਸੁੱਖ ਦਾ ਸਾਹ ਲਿਆ ਹੈ।

LEAVE A REPLY

Please enter your comment!
Please enter your name here