ਪੰਜਾਬ ਅਜਨਾਲਾ ਦੇ ਲੱਖੂਵਾਲ ਰੋਡ ‘ਤੇ ਨੌਜਵਾਨ ਦਾ ਕਤਲ/ ਗਲੇ ਤੇ ਮੂੰਹ ‘ਤੇ ਮਿਲੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ/ ਪੁਲਿਸ ਨੇ ਲਾਸ਼ ਕਬਜ਼ੇ ਲੈ ਕੇ ਜਾਂਚ ਕੀਤੀ ਸ਼ੁਰੂ By admin - June 4, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਅਧੀਨ ਪੈਂਦੇ ਪਿੰਡ ਲੱਖੂਵਾਲ ਰੋਡ ‘ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤਾਂ ਵਿੱਚ ਬਰਾਮਦ ਹੋਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ ਹੈ। ਲਾਸ਼ ‘ਤੇ ਗਲੇ ਅਤੇ ਮੂੰਹ ਦੇ ਨੇੜੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਮਾਮਲਾ ਕਤਲ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਅਜਨਾਲਾ ਪੁਲਿਸ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸਐਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲੱਖੂਵਾਲ ਰੋਡ ਤੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਦੇ ਨਿਸ਼ਾਨ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸਭ ਤੋਂ ਪਹਿਲਾਂ ਮ੍ਰਿਤਕ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਚਾਣ ਹੋਣ ਤੋਂ ਬਾਅਦ ਹੀ ਮਾਮਲੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਦੇ ਆਧਾਰ ‘ਤੇ ਹੀ ਅਗਲੇ ਖੁਲਾਸੇ ਹੋਣ ਦੀ ਉਮੀਦ ਹੈ।