ਪੰਜਾਬ ਕਲਾਨੌਰ ’ਚ ਡਾਕਟਰ ਦੇ ਘਰ ਪਹੁੰਚੇ ਵਿਧਾਇਕ ਰੰਧਾਵਾ/ ਡਾਕਟਰ ਪਰਿਵਾਰ ਨੂੰ ਸੁਰੱਖਿਆ ਦਾ ਦਿੱਤਾ ਭਰੋਸਾ/ ਨੌਜਵਾਨਾਂ ਨੂੰ ਗਲਤ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ By admin - June 4, 2026 0 4 Facebook Twitter Pinterest WhatsApp ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅੱਜ ਕਸਬਾ ਕਲਾਨੌਰ ਵਿਖੇ ਗੋਲੀਬਾਰੀ ਪੀੜਤ ਡਾਕਟਰ ਪਰਿਵਾਰ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਡਾ. ਅਮਰਬੀਰ ਸਿੰਘ ਮੁਲਤਾਨੀ ਤੇ ਡਾ. ਐਸਪੀ ਸਿੰਘ ਮੁਲਤਾਨੀ ਨਾਲ ਮੁਲਾਕਾਤ ਕੀਤੀ। ਪਰਿਵਾਰ ਦੇ ਹਸਪਤਾਲ ਤੇ ਹੋਈ ਗੋਲੀਬਾਰੀ ਦੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਘਟਨਾ ਤੋਂ ਤੁਰੰਤ ਬਾਅਦ ਐਕਸ਼ਨ ਲੈਂਦਿਆਂ ਘਟਨਾ ਵਿਚ ਸ਼ਾਮਲ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਮੁਲਤਾਨੀ ਪਰਿਵਾਰ ਨੂੰ ਸੁਰੱਖਿਆ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਗਲਤ ਅਨਸਰਾਂ ਖਿਲਾਫ ਲਗਾਤਾਰ ਸਖਤੀ ਵਰਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਡੀਜੀਪੀ ਪੰਜਾਬ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨਾਲ ਵੀ ਗੱਲਬਾਤ ਹੋਈ ਹੈ ਅਤੇ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਖੇਤਰ ਵਿੱਚ ਸੁਰੱਖਿਆ ਦੇ ਹੋਰ ਸਖਤ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਾਰੇ ਹਲਕੇ ਦੀ ਸੁਰੱਖਿਆ ਲਈ ਉਹ ਜਿੰਮੇਵਾਰ ਹਨ। ਉਨ੍ਹਾਂ ਸ਼ਰਾਰਤੀ ਅੰਸਰਾਂ ਨੂੰ ਮੁੱਖ ਧਾਰਾ ਵਿੱਚ ਪਰਤਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕੁਝ ਪੈਸਿਆਂ ਦੇ ਲਾਲਚ ਵਿੱਚ ਉਹ ਗੈਂਗਸਟਰਾਂ ਦੇ ਜੰਗਲ ਵਿੱਚ ਫਸ ਜਾਂਦੇ ਹਨ ਅਤੇ ਜ਼ਿੰਦਗੀ ਖਰਾਬ ਕਰ ਲੈਂਦੇ ਹਨ। ਵਿਧਾਇਕ ਰੰਧਾਵਾ ਨੇ ਇਹ ਵੀ ਸਾਫ ਕੀਤਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਦੀ ਆਮਦਨ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਉਸੇ ਤਰਜ਼ ’ਤੇ ਫਰੌਤੀਆਂ ਅਤੇ ਗਰਨੇਡ ਹਮਲੇ ਦੇ ਨਾਂ ਤੇ ਪੈਸੇ ਵਸੂਲਣ ਵਾਲਿਆਂ ਦੀਆਂ ਜਾਇਦਾਦਾ ਨੂੰ ਵੀ ਜਬਤ ਕੀਤਾ ਜਾਵੇਗਾ।