ਨੰਗਲ ’ਚ ਭਿਆਨਕ ਸੜਕ ਹਾਦਸਾ/ ਪੀਰ ਨਿਗਾਹਾਂ ਤੋਂ ਪਰਤ ਰਹੇ 12 ਸ਼ਰਧਾਲੂ ਜ਼ਖ਼ਮੀ/ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਆਰੰਭੀ

0
2

 

ਨੰਗਲ ਵਿਚ ਸ਼ਰਧਾਲੂਆਂ ਦੀ ਗੱਡੀ ਨਾਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨੂਰਪੁਰ ਬੇਦੀ ਦੇ ਪਿੰਡ ਹਿਆਤਪੁਰ ਨਾਲ ਸਬੰਧਤ ਕੁੱਝ ਲੋਕ ਮਹਿੰਦਰਾ ਪਿੱਕਅਪ ਵਿਚ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਉਤੇ ਗਏ ਸਨ, ਜਿੱਥੋਂ ਵਾਪਸ ਪਰਤਿਆਂ ਪਿੰਡ ਦਡੋਲੀ ਨੇੜੇ ਉਨ੍ਹਾਂ ਦੀ ਗੱਡੀ ਅਚਾਨਕ ਹਾਦਸਾ ਗ੍ਰਸਤ ਹੋ ਗਏ। ਇਸ ਹਾਦਸੇ ਵਿਚ 12 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਸਿਵਲ  ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਹਾਦਸਾ ਨੰਗਲ-ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਪੈਦੇ ਪਿੰਡ ਦਡੋਲੀ ਦੇ ਨੇੜੇ ਵਾਪਰਿਆ ਹੈ। ਹਾਦਸਾ ਹੁੰਦਿਆਂ ਹੀ ਆਸ-ਪਾਸ ਦੇ ਸਥਾਨਕ ਵਸਨੀਕ ਤੁਰੰਤ ਮੌਕੇ ’ਤੇ ਪਹੁੰਚੇ। ਲੋਕਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਕਾਫੀ ਜੱਦੋ-ਜਹਿਦ ਤੋਂ ਬਾਅਦ ਗੱਡੀ ਵਿੱਚ ਫਸੇ ਸ਼ਰਧਾਲੂਆਂ ਅਤੇ ਖਾਸ ਕਰਕੇ ਬੁਰੀ ਤਰ੍ਹਾਂ ਫਸੇ ਡਰਾਈਵਰ ਨੂੰ ਬਾਹਰ ਕੱਢਿਆ। ਸਾਰੇ ਜ਼ਖਮੀਆਂ ਨੂੰ ਤੁਰੰਤ ਇਲਾਜ ਦੇ ਲਈ ਨਜ਼ਦੀਕੀ ਸਿਵਲ ਹਸਪਤਾਲ ਨੰਗਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਹਾਲਾਂਕਿ ਇਸ ਹਾਦਸੇ ਦੇ ਅਸਲੀ ਕਾਰਨਾਂ ਦਾ ਅਜੇ ਤੱਕ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ, ਪਰ ਇਸ ਖੂਨੀ ਮਾਰਗ ’ਤੇ ਲਗਾਤਾਰ ਹੋ ਰਹੇ ਹਾਦਸੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰਦੇ ਹਨ। ਇਸ ਮੁੱਖ ਮਾਰਗ ’ਤੇ ਟ੍ਰੈਫਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉੱਡਦੀਆਂ ਦੇਖੀਆਂ ਜਾ ਸਕਦੀਆਂ ਹਨ ਅਤੇ ਨਿਯਮਾਂ ਦੀ ਪਾਲਣਾ ਕਰਵਾਉਣ ਵਿੱਚ ਪ੍ਰਸ਼ਾਸਨ ਬਿਲਕੁਲ ਜ਼ੀਰੋ ਸਾਬਤ ਹੋ ਰਿਹਾ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਖੂਨੀ ਮਾਰਗ ਨੂੰ ‘ਫੋਰ-ਲੇਨ’  ਵਿੱਚ ਤਬਦੀਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇੱਥੇ ਕੀਮਤੀ ਜਾਨਾਂ ਇੰਜ ਹੀ ਹਾਦਸਿਆਂ ਦੀ ਭੇਟ ਚੜ੍ਹਦੀਆਂ ਰਹਿਣਗੀਆਂ।

LEAVE A REPLY

Please enter your comment!
Please enter your name here