ਗੁਰਦਾਸਪੁਰ ਦੇ ਡਾਕਖਾਨਾ ਚੌਂਕ ’ਤੇ ਕਿਸਾਨਾਂ ਦਾ ਪ੍ਰਦਰਸ਼ਨ/ ਅਮਰੀਕਾ-ਭਾਰਤ ਟਰੇਡ ਡੀਲ ਖਿਲਾਫ਼ ਕੀਤੀ ਨਾਅਰੇਬਾਜ਼ੀ/ ਪੀਐਮ ਮੋਦੀ ਤੇ ਟਰੰਪ ਦਾ ਫੂਕਿਆ ਪੁਤਲਾ

0
2

 

ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਅੱਜ ਗੁਰਦਾਸਪੁਰ ਦੇ ਡਾਕਖਾਨਾ ਚੌਂਕ ਵਿਖੇ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਹ ਟਰੇਡ ਡੀਲ ਲਾਗੂ ਹੁੰਦੀ ਹੈ ਤਾਂ ਇਸ ਦਾ ਸਿੱਧਾ ਅਸਰ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ ‘ਤੇ ਪੈ ਸਕਦਾ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਕੋਈ ਵੀ ਸਮਝੌਤਾ ਮਨਜ਼ੂਰ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਅਗਰ ਇਹ ਸਮਝੌਤਾ ਹੁੰਦਾ ਹੈ ਤਾਂ ਉਨ੍ਹਾਂ ਵਲੋ ਪਹਿਲਾਂ ਵਾਂਗ ਤਿੱਖਾ ਸੰਘਰਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here