ਗੁਰਦਾਸਪੁਰ ਦੇ ਪਿੰਡ ਵਰਸੋਲਾ ਚ ਕੁੱਤਿਆਂ ਨੇ ਨੋਚਿਆ ਮਾਸੂਮ/ ਘਰ ਦੇ ਬਾਹਰ ਖੇਡਦੇ 4 ਸਾਲਾਂ ਬੱਚੇ ਤੇ ਕੀਤਾ ਜਾਨਲੇਵਾ ਹਮਲਾ/ ਸਥਾਨਕ ਵਾਸੀਆਂ ਵੱਲੋਂ ਆਵਾਰਾ ਕੁੱਤਿਆਂ ਦੀ ਰੋਕਥਾਮ ਦੀ ਮੰਗ

0
3

ਗੁਰਦਾਸਪੁਰ ਦੇ ਪਿੰਡ ਵਰਸੋਲਾ ਵਿਖੇ ਇੱਕ ਅਵਾਰਾ ਕੁੱਤੇ ਵੱਲੋਂ ਘਰ ਦੇ ਬਾਹਰ ਖੇਡ ਰਹੇ 4 ਸਾਲਾਂ ਮਾਸੂਮ ਬੱਚੇ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਕੁੱਤੇ ਨੇ ਬੱਚੇ ਦੇ ਚਿਹਰੇ ਅਤੇ ਅੱਖ ਦੇ ਕੋਲ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਬੱਚੇ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੇ ਟਾਂਕੇ ਲਗਾਉਣੇ ਪਏ ਹਨ। ਡਾਕਟਰਾਂ ਦੇ ਦੱਸਣ ਮੁਤਾਬਕ ਬੱਚੇ ਦੀ ਅੱਖ ਕੋਲ ਵੀ  ਗੰਭੀਰ ਜ਼ਖਮੀ ਹੈ ਪਰ ਉਸ ਦੀ ਅੱਗ ਦਾ ਬਚਾਅ ਹੋ ਗਿਆ ਹੈ। ਸਥਾਨਕ ਵਾਸੀਆਂ ਨੇ ਪ੍ਰਸਾਸਨ ਤੋਂ ਆਵਾਰਾ ਕੁੱਤਿਆਂ ਦੀ ਸਮੱਸਿਆ ਹੱਲ ਕਰਨ ਦੀ ਮੰਗ ਕੀਤੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬੱਚੇ ਦੀ ਮਾਤਾ ਕੰਚਨ ਨੇ ਅਤੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ਵੇਲੇ ਘਰ ਵਿੱਚ ਮਹਿਮਾਨ ਆਏ ਹੋਏ ਸਨ। ਇਸੇ ਦੌਰਾਨ ਬੱਚੇ ਚਾਅ-ਚਾਅ ਵਿੱਚ ਘਰ ਦੇ ਮੁੱਖ ਗੇਟ ਦੇ ਬਾਹਰ ਖੜ੍ਹੀ ਸਕੂਟਰੀ ਕੋਲ ਚਲੇ ਗਏ ਅਤੇ ਉਸ ਉੱਪਰ ਬੈਠ ਗਏ ਕਿ ਇੰਨੀ ਦੇਰ ਨੂੰ ਘਰ ਦੇ ਬੂਹੇ ਅੱਗੇ ਹੀ  ਇੱਕ ਅਵਾਰਾ ਕੁੱਤੇ ਨੇ ਮਾਸੂਮ ਬੱਚੇ ‘ਤੇ ਅਚਾਨਕ ਹਮਲਾ ਕਰ ਦਿੱਤਾ। ਕੁੱਤੇ ਨੇ ਬੱਚੇ ਦੇ ਚਿਹਰੇ ਨੂੰ ਆਪਣੇ ਜਬਾੜੇ ਵਿੱਚ ਜਕੜ ਲਿਆ। ਗਲੀ ਵਿੱਚ ਮੌਜੂਦ ਦੂਸਰੇ ਬੱਚਿਆਂ ਵੱਲੋਂ ਰੌਲਾ ਪਾਉਣ ਅਤੇ ਚੀਕਾਂ ਮਾਰਨ ਤੋਂ ਬਾਅਦ ਪਰਿਵਾਰ ਨੂੰ ਘਟਨਾ ਦਾ ਪਤਾ ਲੱਗਿਆ।
ਜਦੋਂ ਪਰਿਵਾਰਕ ਮੈਂਬਰ ਬਾਹਰ ਆਏ ਤਾਂ ਬੱਚਾ ਪੂਰੀ ਤਰ੍ਹਾਂ ਖੂਨ ਨਾਲ ਲੱਥਪੱਥ ਸੀ। ਬੱਚੇ ਦੀ ਨਾਜ਼ੁਕ ਹਾਲਤ ਅਤੇ ਲਗਾਤਾਰ ਵਹਿ ਰਹੇ ਖੂਨ ਨੂੰ ਦੇਖਦਿਆਂ ਸਥਾਨਕ ਡਾਕਟਰ ਦੀ ਸਲਾਹ ‘ਤੇ ਉਸ ਨੂੰ ਤੁਰੰਤ ਸ਼ਹਿਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਡਾਕਟਰਾਂ ਮੁਤਾਬਕ ਕੁੱਤੇ ਨੇ ਬੱਚੇ ਨੂੰ ਬਹੁਤ ਬੁਰੀ ਤਰ੍ਹਾਂ ਕੱਟਿਆ ਹੈ। ਬੱਚੇ ਦੇ ਚਿਹਰੇ ਅਤੇ ਅੱਖ ਦੇ ਕੋਲ ਗੰਭੀਰ ਕੱਟ ਲੱਗੇ ਹਨ। ਜਿਸ ਕਾਰਨ ਡਾਕਟਰਾਂ ਵੱਲੋਂ ਬੱਚੇ ਨੂੰ ਸੁੰਨ ਕਰਕੇ ਕਈ ਟਾਂਕੇ ਲਗਾਏ ਗਏ ਹਨ ਅਤੇ ਐਂਟੀ-ਰੇਬੀਜ਼ ਇੰਜੈਕਸ਼ਨ ਲਗਾਏ ਗਏ ਹਨ।

LEAVE A REPLY

Please enter your comment!
Please enter your name here