ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਦੀ ਮੰਗ ਦਾ ਮੁੱਦਾ ਗਰਮਾਇਆ/ ਆਮ ਆਦਮੀ ਪਾਰਟੀ ਨੇ ਸਖਤ ਸ਼ਬਦਾਂ ’ਚ ਕੀਤੀ ਨਿਖੇਧੀ/ ਕਿਹਾ, ਪੰਜਾਬ ਦੀ ਵਿਰਾਸਤ ਨਾਲ ਛੇੜਛਾੜ ਨੂੰ ਬਰਦਾਸ਼ਤ ਨਹੀਂ ਕਰੇਗੀ ਸਰਕਾਰ

0
71

ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਦੀ ਮੰਗ ਦੇ ਮੁੱਦੇ ’ਤੇ ਸਿਆਸਤ ਗਰਮਾ ਗਈ ਐ। ਹਰਿਆਣਾ ਨਾਲ ਸਬੰਧਤ ਕੁੱਝ ਆਗੂਆਂ ਵੱਲੋਂ ਇਹ ਮੰਗ ਉਠਾਉਣ ਦਾ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਕਰੜਾ ਵਿਰੋਧ ਕੀਤਾ ਐ। ਆਮ ਆਦਮੀ ਪਾਰਟੀ ਦੇ ਬੁਲਾਰਾ ਤੇ ਸੀਨੀਅਰ ਆਗੂ ਨੀਲ ਗਰਗ ਨੇ ਵੀ ਬਿਆਨ ਜਾਰੀ ਕਰਦਿਆਂ ਅਜਿਹੀ ਮੰਗ ਉਠਾਉਣ ਵਾਲਿਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਐ।  ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀਆਂ ਦੀ ਵਿਰਾਸਤ ਐ, ਜਿਸ ਬਾਰੇ ਅਜਿਹੀ ਬਿਆਨਬਾਜ਼ੀ ਕਰਨਾ ਕੋਝੀ ਰਾਜਨੀਤੀ ਐ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਸ ਵਿਰਾਸਤ ਦੇ ਨਾਮ ਨਾਲ ਛੇੜਛਾੜ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਮ ਆਦਮੀ ਪਾਰਟੀ ਅਜਿਹੀਆਂ ਕੋਝੀਆਂ ਚਾਲਾਂ ਖਿਲਾਫ ਡੱਟ ਕੇ ਲੜਾਈ ਲੜੇਗੀ।

LEAVE A REPLY

Please enter your comment!
Please enter your name here